← ਪਿਛੇ ਪਰਤੋ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ 12 ਅਪ੍ਰੈਲ 2021 : ਨਗਰ ਕੌਂਸਲ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਦੀਪਕ ਧੀਰ ਤੇ ਵਾਈਸ ਪ੍ਰਧਾਨ ਤੇਜਵੰਤ ਸਿੰਘ ਚੁਨਣ ਤੇ ਸੀਨੀਅਰ ਕਾਂਗਰਸੀ ਆਗੂ ਪ੍ਰੋ ਚਰਨ ਸਿੰਘ ਵਾਈਸ ਪ੍ਰਧਾਨ ਪੰਜਾਬ ਕਾਂਗਰਸ ਕਮੇਟੀ ਪੰਜਾਬ ਨੇ ਖੁਸ਼ੀ ਦਾ ਇਜ਼ਹਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਧੀਰ ਪਰਿਵਾਰ ਅਤੇ ਤੇਜਵੰਤ ਸਿੰਘ ਪਰਿਵਾਰ ਕਾਂਗਰਸ ਦੇ ਹਮੇਸ਼ਾ ਵਫ਼ਾਦਾਰ ਸਾਥੀ ਰਹੇ ਹਨ। ਉਨ੍ਹਾਂ ਦੀਆਂ ਸੇਵਾਵਾਂ ਸ਼ਹਿਰ ਵਾਸੀਆਂ ਵਾਸਤੇ ਬਹੁਤ ਲਾਹੇਵੰਦ ਹੋਣਗੀਆਂ। ਉਨ੍ਹਾਂ ਕਿਹਾ ਕਿ ਇਹ ਦੋਵੇਂ ਆਗੂ ਕਿਸਾਨ ਅੰਦੋਲਨ ਲਈ ਵੀ ਹਾਂ ਪੱਖੀ ਕਾਰਜ ਕਰ ਰਹੇ ਹਨ ਅਤੇ ਕਿਸਾਨਾਂ ਅਤੇ ਮਜ਼ਦੂਰਾਂ ਤੇ ਆਏ ਇਸ ਸੰਕਟ ਵਿੱਚ ਉਨ੍ਹਾਂ ਨਾਲ ਤਾਲਮੇਲ ਬਿਠਾਉਣਗੇ। ਇਸ ਮੌਕੇ ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਨੂੰ ਦਿੱਤੀਆਂ ਗਈਆਂ ਗ੍ਰਾਂਟਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸ਼ਹਿਰ ਦੇ ਵਿਕਾਸ ਲਈ ਹੋਰ ਗ੍ਰਾਂਟਾਂ ਵੀ ਮਿਲ ਰਹੀਆਂ ਹਨ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਦੋਵਾਂ ਆਗੂਆਂ ਦੀ ਅਗਵਾਈ ਹੇਠ ਅਤੇ ਵਿਧਾਇਕ ਨਵਤੇਜ ਸਿੰਘ ਚੀਮਾ ਦੇ ਦਿਸ਼ਾ ਨਿਰਦੇਸ਼ਾਂ ਤੇ ਸ਼ਹਿਰ ਦਾ ਬਹੁਪੱਖੀ ਵਿਕਾਸ ਹੋਵੇਗਾ।
Total Responses : 928