ਨਗਰ ਪੰਚਾਇਤ ਭਿੱਖੀਵਿੰਡ ਦਫਤਰ ਵਿਖੇ ਅਹੁਦਾ ਸੰਭਾਲਣ ਤੋਂ ਬਾਅਦ ਪ੍ਰੈਸ ਨਾਲ ਗੱਲਬਾਤ ਕਰਦੇ ਪ੍ਰਧਾਨ ਰਜਿੰਦਰ ਕੁਮਾਰ ਬੱਬੂ ਸ਼ਰਮਾ।
ਭਿੱਖੀਵਿੰਡ 12 ਅਪ੍ਰੈਲ (ਜਗਮੀਤ ਸਿੰਘ)-ਨਗਰ ਪੰਚਾਇਤ ਭਿੱਖੀਵਿੰਡ ਦੇ ਨਵ-ਨਿਯੁਕਤ ਪ੍ਰਧਾਨ ਰਜਿੰਦਰ ਕੁਮਾਰ ਬੱਬੂ ਸ਼ਰਮਾ ਅਤੇ ਸੀਨੀਅਰ ਵਾਈਸ ਪ੍ਰਧਾਨ ਰੇਖਾ ਰਾਣੀ ਪਤਨੀ ਸ਼ਹਿਰੀ ਪ੍ਰਧਾਨ ਨਰਿੰਦਰ ਬਿੱਲਾ ਨੇ ਅੱਜ ਨਗਰ ਪੰਚਾਇਤ ਭਿੱਖੀਵਿੰਡ ਦਫਤਰ ਪਹੰੁਚ ਕੇ ਆਪਣਾ ਅਹੁਦਾ ਸੰਭਾਲ ਲਿਆ। ਪ੍ਰਧਾਨ ਰਜਿੰਦਰ ਸ਼ਰਮਾ ਦੇ ਅਹੁਦਾ ਸੰਭਾਲਣ ਮੌਕੇ ਕਾਰਜ ਸਾਧਕ ਅਫਸਰ ਕੰਵਲਜੀਤ ਸਿੰਘ ਗਿੱਲ, ਚੇਅਰਮੈਂਨ ਰਾਜਵੰਤ ਸਿੰਘ ਪਹੂਵਿੰਡ, ਸ਼ਹਿਰੀ ਪ੍ਰਧਾਨ ਨਰਿੰਦਰ ਬਿੱਲਾ, ਗੁਰਜੀਤ ਸਿੰਘ ਘੁਰਕਵਿੰਡ, ਜਗਜੀਤ ਸਿੰਘ ਘੁਰਕਵਿੰਡ, ਯਾਦਵਿੰਦਰ ਸਿੰਘ ਸਿੱਧੂ, ਦੀਪਕ ਆੜਤੀ, ਸਾਹਿਲ ਸ਼ਰਮਾ, ਕੌਸ਼ਲਰ ਨੀਰਜ ਸ਼ਰਮਾ, ਕੌਸ਼ਲਰ ਹਰਭਜਨ ਸਿੰਘ ਪ੍ਰਦੇਸੀ, ਕੌਸਲਰ ਮਨਜੀਤ ਕੌਰ, ਕੋਸ਼ਲਰ ਰਾਜਬੀਰ ਕੌਰ, ਕੌਸ਼ਲਰ ਪੁਸ਼ਪਾ ਰਾਣੀ, ਕੌਸ਼ਲਰ ਮਨਜੀਤ ਕੌਰ, ਸਰਪੰਚ ਇੰਦਰਬੀਰ ਸਿੰਘ ਪਹੂਵਿੰਡ, ਸਰਪੰਚ ਗੁਰਮੁਖ ਸਿੰਘ ਸਾਂਡਪੁਰਾ, ਸਰਪੰਚ ਗੋਰਾ ਸਾਂਧਰਾ, ਸਰਪੰਚ ਹਰਜਿੰਦਰ ਸਿੰਘ ਕਾਲੇ, ਸਰਪੰਚ ਲਾਲੀ ਕਾਜੀਚੱਕ, ਸਰਪੰਚ ਗੁਰਪ੍ਰੀਤ ਸਿੰਘ ਸ਼ੇਰਾ ਬਲ੍ਹੇਰ, ਸਰਪੰਚ ਬਲਜੀਤ ਸਿੰਘ ਫਰੰਦੀਪੁਰ, ਸਰਪੰਚ ਗੁਰਜੰਟ ਸਿੰਘ ਭਗਵਾਨਪੁਰਾ ਕਲਾਂ, ਸਰਪੰਚ ਦੀਪ ਖਹਿਰਾ ਮਾਣਕਪੁਰਾ ਆਦਿ ਤੋਂ ਇਲਾਵਾ ਦਫਤਰ ਸਟਾਫ ਹਾਜਰ ਸੀ। ਪ੍ਰਧਾਨ ਰਜਿੰਦਰ ਸ਼ਰਮਾ ਨੇ ਅਹੁਦਾ ਸੰਭਾਲਣ ਤੋਂ ਬਾਅਦ ਪ੍ਰੈਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦਫਤਰ ਵਿਖੇ ਕੰਮ ਕਰਵਾਉਣ ਆਏ ਹਰ ਵਿਅਕਤੀ ਦਾ ਮਾਣ-ਸਤਿਕਾਰ ਕੀਤਾ ਜਾਵੇਗਾ, ਉਥੇ ਭਿੱਖੀਵਿੰਡ ਸ਼ਹਿਰ ਦਾ ਜੰਗੀ ਪੱਧਰ ‘ਤੇ ਵਿਕਾਸ ਕਰਵਾ ਕੇ ਨਮੂਨੇ ਦਾ ਸ਼ਹਿਰ ਬਣਾਇਆ ਜਾਵੇਗਾ। ਉਹਨਾਂ ਨੇ ਇਹ ਵੀ ਕਿਹਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਭਿੱਖੀਵਿੰਡ ਦੀਆਂ ਸਾਰੀਆਂ ਵਾਰਡਾਂ ਵਿਚ ਵਿਕਾਸ ਕਾਰਜਾਂ ਵਿਚ ਕਿਸੇ ਕਿਸਮ ਦੀ ਢਿੱਲ ਨਹੀਂ ਵਰਤੀ ਜਾਵੇਗੀ, ਭਿੱਖੀਵਿੰਡ ਦੀ ਸਫਾਈ ਦਾ ਪ੍ਰਬੰਧ ਯਕੀਨੀ ਬਣਾਇਆ ਜਾਵੇਗਾ, ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਸਮਾਜ ਭਲਾਈ ਸਕੀਮਾਂ ਦਾ ਲਾਭ ਲੋਕਾਂ ਨੂੰ ਸਮੇਂ ਸਿਰ ਤੇ ਨਿਰਵਿਘਨ ਦਿੱਤਾ ਜਾਵੇਗਾ। ਸ਼ਰਮਾ ਨੇ ਦਫਤਰ ਦੇ ਸਟਾਫ ਨੂੰ ਸਖਤ ਹਦਾਇਤਾਂ ਦਿੱਤੀਆਂ ਕਿ ਦਫਤਰੀ ਕੰਮਕਾਜ ਵਿਚ ਢਿੱਲ ਨਾ ਵਰਤੀ ਜਾਵੇ, ਦਫਤਰ ‘ਚ ਕੰਮ ਕਰਵਾਉਣ ਆਏ ਸ਼ਹਿਰ ਵਾਸੀਆਂ ਦਾ ਕੰਮ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇ।