← ਪਿਛੇ ਪਰਤੋ
ਅਸ਼ੋਕ ਵਰਮਾ ਬਠਿੰਡਾ, 12 ਅਪਰੈਲ 2021: ਰੁਜਗਾਰ ਦੀ ਮੰਗ ਕਰ ਰਹੇ ਬੇਰੁਰਗਾਰ ਅਧਿਆਪਕਾਂ ਤੇ ਪਟਿਆਲਾ ਪੁਲਿਸ ਵੱਲੋਂ ਕੀਤੇ ਲਾਠੀਚਾਰਜ ਖਾਸ ਤੌਰ ਤੇ ਪੁਰਸ਼ ਪੁਲਿਸ ਮੁਲਾਜਮਾਂ ਦੀ ਲੜਕੀਆਂ ਨਾਲ ਕੁੱਟਮਾਰ ਕਰਨ ਦੀ ਸਖਤ ਸ਼ਬਦਾਂ ’ਚ ਨਿਖੇਧੀ ਕਰਦਿਆਂ ਆਮ ਆਦਮੀ ਪਾਰਟੀ ਦੇ ਦੋ ਸੀਨੀਅਰ ਆਗੂਆਂ ਨੀਲ ਗਰਗ ਅਤੇ ਅੰਮ੍ਰਿਤ ਅਗਰਵਾਲ ਨੇ ਮੁੱਖ ਮੰਤਰੀ ਪੰਜਾਬ ਦੇ ਅਸਤੀਫੇ ਦÇੀ ਮੰਗ ਕੀਤੀ ਹੈ। ਦੋਵਾਂ ਆਗੂਆਂ ਨੇ ਪ੍ਰੈਸ ਬਿਆਨ ਰਾਹੀਂ ਕੁਝ ਬੇਰੁਜਗਾਰ ਅਧਿਆਪਕਾਂ ਵੱਲੋਂ ਭਾਖੜਾ ਨਹਿਰ ਚ ਮਾਰੀ ਛਾਲ ਨੂੰ ਸਰਕਾਰ ਦੀਆਂ ਸਿੱਖਿਆ ਪ੍ਰਤੀ ਮਾੜੀਆਂ ਨੀਤੀਆਂ ਨੂੰ ਜਿੰਮਵਾਰ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਇਹ ਦਮਗਜੇ ਮਾਰ ਰਹੀ ਹੈ ਕਿ ਉਨ੍ਹਾਂ ਨੇ ਪੰਜਾਬ ਵਿੱਚ ਸੋਲਾਂ ਲੱਖ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ ਤਾਂ ਫਿਰ ਇਹ ਬੇਰੁਜਗਾਰ ਨੌਜਵਾਨ ਕੌਣ ਹਨ ਜੋ ਆਪਣੀਆਂ ਮੰਗਾਂ ਲਈ ਲਗਾਤਾਰ ਮੁੱਖ ਮੰਤਰੀ ਦੇ ਸ਼ਹਿਰ ’ਚ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੀ ਬਾਦਲ ਸਰਕਾਰ ਨੇ ਵੀ ਬੇਰੁਜਗਾਰਾਂ ਨੂੰ ਕੁੱਟਿਆ ਹੈ ਤਾਂ ਬਖਸ਼ਿਆ ਕੈਪਟਨ ਸਰਕਾਰ ਨੇ ਵੀ ਨਹੀਂ ਹੈ। ਆਗੂਆਂ ਨੇ ਕਿਹਾ ਕਿ ਘਰ ਘਰ ਨੌਕਰੀ ਦੇ ਵਾਅਦੇ ਨਾਲ ਸੱਤਾ ’ਚ ਆਈ ਸਰਕਾਰ ਨੌਕਰੀਆਂ ਮੰਗਣ ਵਾਲਿਆਂ ਨੂੰ ਡਾਂਗਾਂ ਨਾਲ ਨਿਵਾਜ਼ਣ ਅਤੇ ਤਾਨਾਸ਼ਾਹੀ ਤੇ ਉੱਤਰ ਆਈ ਹੈ।ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਬੇਰੁਜ਼ਗਾਰ ਨੌਜਵਾਨਾਂ ਦੀ ਗੱਲ ਸੁਣਨ ਦੀ ਬਜਾਏ ਉਨ੍ਹਾਂ ਦੀ ਆਵਾਜ਼ ਨੂੰ ਡੰਡੇ ਨਾਲ ਦਬਾਉਣਾ ਚਾਹੁੰਦੀ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੱਤਾ ਦੇ ਨਸ਼ੇ ਵਿੱਚ ਚੂਰ ਸਰਕਾਰ ਇਸ ਗੰਭੀਰ ਮੁੱਦੇ ’ਤੇ ਵਿਚਾਰ ਕਰਨ ਦੀ ਥਾਂ ਬੇਰੁਜਗਾਰ ਮੁੰਡੇ ਕੁੜੀਆਂ ਨੂੰ ਆਪਣੀ ਤਾਕਤ ਦਿਖਾ ਰਹੀ ਹੈ। ਆਪ ਆਗੂਆਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਵਾਅਦਾ ਯਾਦ ਕਰਵਾਉਂਦਿਆਂ ਕਿਹਾ ਕਿ ਹਾਲੇ ਵੀ ਵਕਤ ਹੈ ਕਿ ਇਨ੍ਹਾਂ ਬੇਰੋਜਗਾਰ ਨੌਜਵਾਨ ਅਧਿਆਪਕਾਂ ਨੂੰ ਪੁਲੀਸ ਦੀਆਂ ਡਾਂਗਾਂ ਨਾਲ ਕੁੱਟਣ ਦੀ ਬਜਾਏ ਮਸਲਾ ਹੱਲ ਕਰਨ
Total Responses : 267