ਗੁਰਭੇਜ ਸਿੰਘ ਰੋਮਾਣਾ ਅਲਬੇਲ ਸਿੰਘ ਦੀ ਤਸਵੀਰ।
ਮਨਿੰਦਰਜੀਤ ਸਿੱਧੂ
ਜੈਤੋ, 12 ਅਪਰੈਲ, 2021 : ਪਿਛਲੇ ਦਿਨੀਂ 2022 ਦੀਆਂ ਚੋਣਾਂ ਲਈ ਆਪਣਾ ਗਰਾਊਂਡ ਪੱਧਰ ਮਜਬੂਤ ਕਰਨ ਲਈ ਆਮ ਆਦਮੀ ਵੱਲੋਂ ਪੰਜਾਬ ਵਿੱਚ ਪਾਰਟੀ ਦੇ ਢਾਂਚੇ ਦਾ ਵਿਸਥਾਰ ਕਰਦਿਆਂ ਆਪਣੇ ਵਲੰਟੀਅਰਾਂ ਅਤੇ ਵਰਕਰਾਂ ਨੂੰ ਨਵੇਂ ਅਹੁਦਿਆਂ ਅਤੇ ਜ਼ਿੰਮੇਵਾਰੀਆਂ ਦੇ ਨਿਵਾਜਿਆ ਗਿਆ।ਪਾਰਟੀ ਵੱਲੋਂ ਬਹੁਤ ਸਾਰੇ ਅਜਿਹੇ ਨਵੇਂ ਵਿੰਗ ਵੀ ਬਣਾਏ ਗਏ ਜੋ ਪਹਿਲਾਂ ਕਿਸੇ ਰਾਜਨੀਤਿਕ ਪਾਰਟੀ ਵੱਲੋਂ ਨਹੀਂ ਬਣਾਏ ਗਏ।ਇਸੇ ਮੁਹਿੰਮ ਦੌਰਾਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਭੇਜ ਸਿੰਘ ਰੋਮਾਣਾ ਅਲਬੇਲ ਸਿੰਘ ਨੂੰ ਪਾਰਟੀ ਵੱਲੋਂ ਕਿਸਾਨ ਵਿੰਗ ਦੇ ਜ਼ਿਲ੍ਹਾ ਜੁਆਇੰਟ ਸਕੱਤਰ ਨਿਯੁਕਤ ਕੀਤਾ ਗਿਆ।ਉਹਨਾਂ ਦੀ ਇਸ ਨਿਯੁਕਤੀ ਉੱਪਰ ਆਪ ਦੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।ਆਪਣੀ ਇਸ ਨਵੀਂ ਜਿੰਮੇਵਾਰੀ ਮਿਲਣ ਉਪਰੰਤ ਉਹਨਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਹ ਆਪਣੇ ਨਵੇਂ ਅਹੁਦੇ ਦੀ ਮਾਨ ਮਰਿਯਾਦਾ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਮਜਬੂਤੀ ਲਈ ਦਿਨ ਰਾਤ ਕੰਮ ਕਰਨਗੇ।ਉਹਨਾਂ ਦੀ ਇਸ ਨਿਯੁਕਤੀ ਉੱਪਰ ਧਰਮਜੀਤ ਸਿੰਘ ਰਾਮੇਆਣਾ, ਅਮੋਲਕ ਸਿੰਘ,ਗੁਰਪਿਆਰ ਸਿੰਘ, ਜਸਵੰਤ ਸਿੰਘ, ਡਾ. ਹਰੀਸ਼ ਚੰਦਰ ਗੋਇਲ ਨੇ ਉਹਨਾਂ ਨੂੰ ਮੁਬਾਰਕਬਾਦ ਦਿੱਤੀ।