ਚੰਡੀਗੜ੍ਹ, 13 ਅਪ੍ਰੈਲ 2021 - ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ ਚੋਥੇ ਦਿਨ 296829 ਮੀਟ੍ਰਿਕ ਟਨ ਖਰੀਦ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ 296829 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗਈ ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 78599 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 75655 ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 68439 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 49412 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ।
ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 2883 ਮੀਟ੍ਰਿਕ ਟਨ ਕਣਕ ਖ਼ਰੀਦੀ ਜਾ ਗੀ ਹੈ।
ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲੀ 21841 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ।
ਬੁਲਾਰੇ ਨੇ ਦੱਸਿਆ ਚੋਥੇ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ 544334 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।