ਦਿੱਲੀ ਦੇ ਬਾਰਡਰਾਂ 'ਤੇ ਬੈਠੇ ਕਿਸਾਨਾਂ ਦੀ ਹੋਣੀ ਚਾਹੀਦੀ ਵੈਕਸੀਨੇਸ਼ਨ :ਪਿੰਕੀ
ਫਿਰੋਜ਼ਪੁਰ,13 ਅਪ੍ਰੈਲ,2021: ਦੇਸ਼ ਵਿੱਚ ਕੋਰੋਨਾ ਮਹਾਂਮਾਰੀ ਆਪਣੇ ਪੈਰ ਫੈਲਾ ਰਹੀ ਹੈ ਲੇਕਿਨ ਕੇਂਦਰ ਦੀ ਸਰਕਾਰ ਨੂੰ ਦਿੱਲੀ ਦੇ ਬਾਡਰਾ ਤੇ ਬੈਠੇ ਕਿਸਾਨਾਂ ਦੀ ਕੋਈ ਚਿੰਤਾ ਨਹੀਂ ਹੈ। ਇਸ ਮਹਾਂਮਾਰੀ ਦੌਰਾਨ ਕੇਂਦਰ ਸਰਕਾਰ ਵੱਲੋਂ ਕੋਈ ਵੀ ਅਜਿਹਾ ਕਦਮ ਨਹੀਂ ਚੁੱਕਿਆ ਗਿਆ। ਜਿਸ ਨਾਲ ਬਾਡਰਾਂ ਤੇ ਬੈਠੇ ਕਿਸਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਵੈਕਸੀਨੇਸ਼ਨ ਦਾ ਪ੍ਰਬੰਧ ਕੀਤਾ ਜਾਵੇ। ਇਹ ਮੰਗ ਫਿਰੋਜ਼ਪੁਰ ਤੋਂ ਵਿਧਾਇਕ ਪਰਮਿੰਦਰ ਪਿੰਕੀ ਨੇ ਕੀਤਾ ਹੈ। ਪਿੰਕੀ ਨੇ ਕਿਹਾ ਕਿ ਕੇਂਦਰੀ ਸਿਹਤ ਮੰਤਰੀ ਨੂੰ ਅੱਗੇ ਆ ਕੇ ਦਿੱਲੀ ਬਾਡਰਾ ਤੇ ਬੈਠੇ ਕਿਸਾਨਾਂ ਦੀ ਵੈਕਸੀਨੇਸ਼ਨ ਕਰਵਾਉਣੀ ਚਾਹੀਦੀ। ਤਾਂ ਕਿ ਕਿਸਾਨ ਕੋਰੋਨਾ ਦੀ ਬੀਮਾਰੀ ਤੋਂ ਸੁਰੱਖਿਅਤ ਰਹਿ ਸਕਣ। ਪਿੰਕੀ ਨੇ ਮੰਗ ਕੀਤੀ ਕਿ ਕਿਸਾਨਾਂ ਦੀ ਵੈਕਸੀਨੇਸ਼ਨ ਲਈ ਬਾਰਡਰਾਂ ਤੇ ਹੀ ਵਿਸ਼ੇਸ਼ ਰੂਪ ਵਿੱਚ ਕੈਂਪ ਲਗਾਏ ਜਾਣ, ਤਾਂ ਕੀ ਹਜ਼ਾਰਾਂ ਦੀ ਗਿਣਤੀ ਵਿੱਚ ਬੈਠੇ ਕਿਸਾਨਾਂ ਨੂੰ ਇਸ ਭਿਆਨਕ ਬੀਮਾਰੀ ਤੋਂ ਦੂਰ ਰੱਖਿਆ ਜਾ ਸਕੇ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਦਿੱਲੀ ਸਰਕਾਰ ਤੇ ਵੀ ਤਿੱਖਾ ਹਮਲਾ ਕੀਤਾ ਹੈ ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਕੇਜਰੀਵਾਲ ਸਰਕਾਰ ਕਿਸਾਨਾਂ ਦੀ ਗੱਲ ਕਰਦੀ ਹੈ ਅਤੇ ਦਿੱਲੀ ਦੇ ਬਾਡਰਾ ਤੇ ਬੈਠੇ ਕਿਸਾਨਾਂ ਦੀ ਸਾਰ ਨਹੀਂ ਲੈ ਰਹੀ ਹੈ। ਦਿੱਲੀ ਸਰਕਾਰ ਨੂੰ ਚਾਹੀਦਾ ਹੈ ਕਿ ਉੱਥੇ ਸਪੈਸ਼ਲ ਕੈਂਪ ਲਗਾ ਕੇ ਕਿਸਾਨਾਂ ਦੀ ਵੈਕਸੀਨੇਸ਼ਨ ਕੀਤੀ ਜਾਵੇ ਤਾਂ ਕਿ ਕਿਸਾਨ ਸੁਰੱਖਿਅਤ ਰਹਿ ਸਕਣ। ਉਨ੍ਹਾਂ ਨੇ ਪ੍ਰਧਾਨਮੰਤਰੀ ਅਤੇ ਖੇਤੀਬਾੜੀ ਮੰਤਰੀ ਨੂੰ ਵੀ ਅਪੀਲ ਕੀਤੀ ਹੈ ਕਿ ਸਾਫ਼ ਮਨ ਨਾਲ ਕਿਸਾਨਾਂ ਦੇ ਮੁੱਦੇ ਹੱਲ ਕੀਤੇ ਜਾਣ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ ਜਾਵੇ ਤਾਂ ਕਿ ਕਿਸਾਨ ਆਪਣੇ ਘਰਾਂ ਨੂੰ ਸੁਰੱਖਿਅਤ ਪਰਤ ਸਕਣ।