← ਪਿਛੇ ਪਰਤੋ
ਸੁਲਤਾਨਪੁਰ ਲੋਧੀ 14 ਅਪ੍ਰੈਲ 2021 - ਪਵਿੱਤਰ ਧਰਤੀ ਸੁਲਤਾਨਪੁਰ ਲੋਧੀ ਵਿਚ ਦੋ ਗਰੁੱਪਾਂ ਵਿਚ ਗੈਂਗਵਾਰ ਹੋਣ ਦੀ ਖ਼ਬਰ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇੱਕ ਗਰੁੱਪ ਦੇ ਸੁਖਵਿੰਦਰ ਸਿੰਘ ਨਾਮ ਦਾ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਹੈ। ਸੁਖਵਿੰਦਰ ਸਿੰਘ ਨਾਮੀ ਨੌਜਵਾਨ ਦੀ ਉਂਗਲੀ ਵੀ ਕੱਟ ਦਿੱਤੀ ਗਈ ਹੈ, ਜਿਸ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਗੰਭੀਰ ਹਾਲਤ ਵਿਚ ਜ਼ਖਮੀ ਹੋਏ, ਸੁਖਵਿੰਦਰ ਸਿੰਘ ਨੂੰ ਇਲਾਜ ਲਈ ਦਾਖਲ ਕਰਵਾਇਆ ਗਿਆ ਸੀ, ਪਰ ਇਥੇ ਉਸ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੌਜਵਾਨ ਨੂੰ ਜਲੰਧਰ ਰੈਫਰ ਕਰ ਦਿੱਤਾ ਗਿਆ। ਇੱਥੇ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਦੋਵਾਂ ਗਰੁੱਪਾਂ ਵਿੱਚ ਪਿਛਲੇ 2 ਸਾਲਾਂ ਤੋਂ ਕੋਈ ਪੁਰਾਣੀ ਦੁਸ਼ਮਣੀ ਸੀ। ਪੁਲਿਸ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ ।
Total Responses : 942