ਚੰਡੀਗੜ੍ਹ, 16 ਅਪ੍ਰੈਲ 2021 - ਕੋਟਕਪੂਰਾ ਫਾਇਰਿੰਗ ਕੇਸ ਦੀ ਜਾਂਚ ਹਾਈ ਕੋਰਟ ਵੱਲੋਂ ਰੱਦ ਹੋਣ ਤੋਂ ਬਾਅਦ ਆਈ.ਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਆਪਣਾ ਅਸਤੀਫਾ ਦੇ ਚੁੱਕੇ ਨੇ ਹਾਲਾਂਕਿ ਕੈਪਟਨ ਸਰਕਾਰ ਵੱਲੋਂ ਹਾਲੇ ਪ੍ਰਵਾਨ ਨਹੀਂ ਕੀਤਾ ਗਿਆ ਹੈ। ਅੱਜ ਕੁੰਵਰ ਵਿਜੈ ਪ੍ਰਤਾਪ ਸਿੰਘ ਪੰਜਾਬ ਦੇ ਗਵਰਨਰ ਨਾਲ ਮੁਲਾਕਾਤ ਕਰਨ ਪਹੁੰਚੇ ਹਨ।
ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਖੁਦ ਹੀ ਉਨ੍ਹਾਂ ਨੂੰ ਮਿਲਣ ਦਾ ਸਮਾਂ ਮੰਗਿਆ ਸੀ। ਪਤਾ ਲੱਗਿਆ ਹੈ ਕਿ ਉਨ੍ਹਾਂ ਨੇ ਸਵੇਰ 11.30 ਵਜੇ ਦਾ ਸਮਾਂ ਮੰਗਿਆ ਸੀ, ਪਰ ਉਹ ਸਮੇਂ ਤੋਂ ਪਹਿਲਾਂ ਹੀ ਗਵਰਨਰ ਹਾਊਸ ਪਹੁੰਚ ਚੁੱਕੇ ਨੇ।
ਫਿਲਹਾਲ ਇਸ ਮਿਲਣੀ ਪਿੱਛੇ ਕਾਰਨਾਂ ਬਾਰੇ ਸਪਸ਼ਟ ਨਹੀਂ ਕਿਹਾ ਜਾ ਸਕਦਾ ਕਿ ਕੀ ਕੁੰਵਰ ਵਿਜੈ ਪ੍ਰਤਾਪ ਆਪਣਾ ਅਸਤੀਫਾ ਰਾਜਪਾਲ ਨੂੰ ਸੌਂਪਣ ਆਏ ਨੇ ਜਾਂ ਕੋਈ ਹੋਰ ਵਜ੍ਹਾ ਹੈ।