← ਪਿਛੇ ਪਰਤੋ
ਰਾਜਵੰਤ ਸਿੰਘ ਸ੍ਰੀ ਮੁਕਤਸਰ ਸਾਹਿਬ, 16 ਅਪ੍ਰੈਲ 2021-ਸ੍ਰੀ ਮੁਕਤਸਰ ਸਾਹਿਬ ਦੇ ਅਬੋਹਰ ਰੋਡ ’ਤੇ ਬੀਤੀ ਸ਼ਾਮ ਪਵਿੱਤਰ ਗੁਟਕਾ ਸਾਹਿਬ ਦੀ ਬੇਅਦਬੀ ਹੋਣ ਦੀ ਖ਼ਬਰ ਹੈ। ਇਸ ਘਟਨਾ ਸਬੰਧੀ ਅੱਜ ਸਵੇਰੇ ਜਿਵੇਂ ਹੀ ਪਤਾ ਚੱਲਿਆ ਤਾਂ ਸਿੱਖ ਜਥੇਬੰਦੀਆਂ ਅਤੇ ਪੁਲਿਸ ਪ੍ਰਸਾਸ਼ਨ ਮੌਕੇ ’ਤੇ ਪੁੱਜਾ। ਸਿੱਖ ਜਥੇਬੰਦੀਆਂ ਦੇ ਕੁੱਝ ਮੈਂਬਰ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਰਤਸਰ ਦੇ ਅਹੁਦੇਦਾਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਦੀ ਅਗਵਾਈ ਹੇਠ ਖ਼ਾਲੀ ਪਲਾਟ, ਜਿੱਥੇ ਸ੍ਰੀ ਗੁੁਟਕਾ ਸਾਹਿਬ ਦੇ ਅੰਗ ਮਿਲੇ ਸਨ, ’ਤੇ ਧਰਨਾ ਲਗਾਕੇ ਬੈਠ ਗਏ ਹਨ। ਇਸ ਦੌਰਾਨ ਧਰਨਾ ਦੇ ਰਹੇ ਸਿੱਖ ਜਥਬੰਦੀਆਂ ਦੇ ਆਗੂਆਂ ਨੇ ਮੰਗ ਕੀਤੀ ਕਿ ਇਸ ਸਬੰਧੀ ਕਾਰਵਾਈ ਕੀਤੀ ਜਾਵੇ। ਇਸ ਸਬੰਧੀ ਥਾਣਾ ਸਿਟੀ ਐਸਐਚਓ ਮੋਹਨ ਲਾਲ ਨੇ ਕਿਹਾ ਕਿ ਮਾਮਲੇ ’ਚ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਉਧਰ ਦੂਜੇ ਪਾਸੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਮੇਰ ਸਿੰਘ ਨੇ ਕਿਹਾ ਕਿ ਉਹ ਬੀਤੀ ਸ਼ਾਮ ਘਟਨਾ ਸਥਾਨ ’ਤੇ ਗਏ ਸਨ ਤੇ ਇਸ ਸਬੰਧੀ ਉਚ ਅਧਿਕਾਰੀਆਂਤੇ ਪੁਲਿਸ ਨੂੰ ਜਾਣੂ ਕਰਵਾ ਦਿੱਤਾ ਗਿਆ ਹੈ।
Total Responses : 863