ਪਿੰਡ ਮਲੋਟ ’ਚ ਘਰ-ਘਰ ਜਾ ਕੇ ਮਾਪਿਆਂ ਨੂੰ ਕੀਤਾ ਪ੍ਰੇਰਿਤ
ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 16 ਅਪ੍ਰੈਲ 2021-ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ. ਸਿ.) ਪ੍ਰਭਜੋਤ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਖਦਰਸ਼ਨ ਸਿੰਘ ਬੇਦੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਸਕੂਲਾਂ ਵਿੱਚ ਦਾਖਲੇ ਨੂੰ ਲੈ ਕੇ ਪਿੰਡ ਮਲੋਟ ਵਿੱਚ ਦਾਖਲਾ ਚੇਤਨਾ ਰੈਲੀ ਕੱਢੀ ਗਈ, ਜਿਸ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਭਜੋਤ ਕੌਰ ਨੇ ਆਪ ਪਿੰਡ ਵਿੱਚ ਘਰ-ਘਰ ਜਾ ਕੇ ਮਾਤਾ-ਪਿਤਾ ਨੂੰ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਦੱਸਿਆ ਕਿ ਸਰਕਾਰ ਅਤੇ ਸਿੱਖਿਆ ਵਿਭਾਗ ਸਰਕਾਰੀ ਸਕੂਲਾਂ ਨੂੰ ਵਿਸ਼ੇਸ਼ ਤਵੱਜੋਂ ਦੇ ਰਹੀ ਹੈ, ਜਿਸ ਤਹਿਤ ਸਰਕਾਰੀ ਸਕੂਲ ਸਮਾਰਟ ਸਕੂਲਾਂ ਵਿੱਚ ਤਬਦੀਲ ਕੀਤੇ ਜਾ ਚੁੱਕੇ ਹਨ। ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਅਮਰਜੀਤ ਸਿੰਘ ਨੇ ਦੱਸਿਆ ਕਿ ਹੁਣ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਪੰਜਾਬੀ ਮਾਧਿਅਮ ਦੇ ਨਾਲ-ਨਾਲ ਅੰਗਰੇਜ਼ੀ ਮਾਧਿਅਮ ਦੀ ਪੜ੍ਹਾਈ, ਸਾਫ਼ ਅਤੇ ਸ਼ੁੱਧ ਮਿਡ ਡੇ ਮੀਲ, ਸਾਰੇ ਬੱਚਿਆਂ ਨੂੰ ਵਰਦੀਆਂ, ਅਨੁਸੂਚਿਤ ਜਾਤੀ ਅਤੇ ਕੁੜੀਆਂ ਨੂੰ ਵਜ਼ੀਫਾ, ਮੁਫ਼ਤ ਕੰਪਿਊਟਰ ਸਿੱਖਿਆ ਦੇ ਨਾਲ ਪੜ੍ਹਾਈ, ਉੱਚ ਯੋਗਤਾ ਪ੍ਰਾਪਤ ਅਤੇ ਤਜਰਬੇਕਾਰ ਸਟਾਫ, ਗਣਿਤ ਵਿਸ਼ੇ ਨੂੰ ਦਿਲਚਸਪ ਬਣਾਉਣ ਅਤੇ ਛੋਟੇ ਬੱਚਿਆਂ ਲਈ ਚਿਲਡਰਨ ਪਾਰਕ ਆਦਿ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਦਾਖਲਾ ਰੈਲੀ ਵਿੱਚ ਸੰਤੋਸ਼ ਕੁਮਾਰੀ, ਪੜ੍ਹੋ ਪੰਜਾਬ ਜ਼ਿਲ੍ਹਾ ਕੋਆਡੀਨੇਟਰ ਕਮਲਪ੍ਰੀਤ ਸਿੰਘ, ਜ਼ਿਲ੍ਹਾ ਕੋਆਡੀਨੇਟਰ ਸਮਾਰਟ ਸਕੂਲ ਹਰਵਿੰਦਰ ਸਿੰਘ ਖਲਾਰਾ, ਸੰਤੋਸ਼ ਕੁਮਾਰ, ਸੀਐਮਟੀ ਲਖਬੀਰ ਸਿੰਘ, ਕੀਮਤ ਚਰਾਇਆ, ਆਸ਼ੂ ਛਾਬੜਾ, ਪੁਸ਼ਪਾ ਕੁਮਾਰੀ ਅਤੇ ਈਸ਼ਾ ਆਦਿ ਹਾਜ਼ਰ ਸਨ।