ਮੁੰਬਈ, 17 ਅਪ੍ਰੈਲ 2021 - ਬਾਲੀਵੁੱਡ ਐਕਟਰ ਸੋਨੂੰ ਸੂਦ ਨੂੰ ਕੋਰੋਨਾ ਹੋ ਗਿਆ ਹੈ। ਸੋਨੂੰ ਸੂਦ ਵੱਲੋਂ ਖੁਦ ਇਹ ਜਾਣਕਾਰੀ ਟਵਿੱਟਰ 'ਤੇ ਪੋਸਟ ਪਾ ਕੇ ਦਿੱਤੀ ਗਈ ਹੈ। ਸੋਨੂੰ ਸੂਦ ਨੇ ਟਵੀਟ ਕਰਦਿਆਂ ਲਿਖਿਆ ਕੇ ''ਹੈਲੋ ਦੋਸਤੋ, ਮੈਂ ਤੁਹਾਨੂੰ ਸਭ ਨੂੰ ਦੱਸਣਾ ਚਾਹੁੰਦਾ ਹਾਂ ਕਿ ਮੇਰਾ ਕੋਰੋਨਾ ਟੈਸਟ ਪੌਜ਼ੀਟਿਵ ਆਇਆ ਹੈ। ਇਸ ਲਈ ਮੈਂ ਆਪਣੇ ਆਪ ਨੂੰ ਏਕਾਂਤਵਾਸ ਕਰ ਲਿਆ ਹੈ। ਚਿੰਤਾ ਦੀ ਕੋਈ ਗੱਲ ਨਹੀਂ, ਸਗੋਂ ਹੁਣ ਮੇਰੇ ਕੋਲ ਪਹਿਲੇ ਨਾਲੋਂ ਵੱਧ ਸਮਾਂ ਹੋਵੇਗਾ, ਤੁਹਾਡੇ ਸਾਰਿਆਂ ਦੀਆਂ ਮੁਸ਼ਕਿਲਾਂ ਨੂੰ ਠੀਕ ਕਰਨ ਦਾ। ਯਾਦ ਰੱਖਿਓ ਕੋਈ ਵੀ ਤਕਲੀਫ ਹੋਵੇ ਮੈਂ ਹਮੇਸ਼ਾ ਤੁਹਾਡੇ ਨਾਲ ਹਾਂ।