← ਪਿਛੇ ਪਰਤੋ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ, 17 ਅਪ੍ਰੈਲ 2021 - ਫਰੀਦਕੋਟ ਦੇ ਪਿੰਡ ਦੀਪ ਸਿੰਘ ਵਾਲਾ ਵਿਖੇ 60 ਸਾਲਾਂ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲਅਣਪਛਾਤੇ ਵਿਅਕਤੀਆਂ ਵੱਲੋਂ ਬੇਹਰਮੀ ਨਾਲ ਕਤਲ ਕਰ ਦਿੱਤਾ ਗਿਆ । ਜਾਣਕਾਰੀ ਅਨੁਸਾਰ ਕਤਲ ਕਰਨ ਵਾਲੇ ਵਿਅਕਤੀ ਦਾ ਸਿਰ ਵੱਢ ਕੇ ਨਾਲ ਲੈ ਗਏ ਕਾਤਲ । ਇਸ ਤੋਂ ਬਾਅਦ ਪਿੰਡ ਵਿੱਚ ਸਨਸਨੀ ਫੈਲ ਗਈ। ਮ੍ਰਿਤਕ ਦੀ ਪਹਿਚਾਣ ਹਰਪਾਲ ਸਿੰਘ ਵਜੋਂ ਹੋਈ। ਥਾਣਾ ਸਾਦਿਕ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜਾਣਕਾਰੀ ਅਨੁਸਾਰ ਹਰਪਾਲ ਸਿੰਘ ਸੰਧੂ ਆਪਣੇ ਘਰ ਸੌ ਰਿਹਾ ਸੀ ਤੇ ਜਦੋਂ ਸਵੇਰੇ ਉਨ੍ਹਾਂ ਦੇ ਪਰਿਵਾਰ ਦੇ ਮੈਂਬਰ ਉੱਠੇ ਤਾਂ ਦੇਖਿਆ ਹਰਪਾਲ ਸਿੰਘ ਦਾ ਕਤਲ ਹੋਇਆ ਸੀ ਤੇ ਸਿਰ ਨਾਲ ਨਹੀਂ ਸੀ।
Total Responses : 928