ਕੁਲਵਿੰਦਰ ਸਿੰਘ
ਅੰਮ੍ਰਿਤਸਰ, 17 ਅਪ੍ਰੈਲ 2021 - ਆਮ ਆਦਮੀ ਪਾਰਟੀ ਵਿੱਚ ਚੰਡੀਗੜ੍ਹ ਤੋਂ ਸ਼ਾਮਿਲ ਹੋਏ ਰਿਟਾਇਰ ਏਡੀਸੀ ਪ੍ਰੋਫੈਸਰ ਰਾਕੇਸ਼ ਕੁਮਾਰ ਦਾ ਅੱਜ ਪਾਰਟੀ ਮੁੱਖ ਦਫ਼ਤਰ ਪਹੁੰਚਣ ਤੇ ਸਵਾਗਤ ਕੀਤਾ ਗਿਆ। ਪ੍ਰੋਫੈਸਰ ਰਾਕੇਸ਼ ਕੁਮਾਰ ਜੋ ਕਿ ਪਿੱਛਲੇ ਲੰਬੇ ਸਮੇਂ ਤੋਂ ਤਰਨਤਾਰਨ ਬਤੌਰ ਏਡੀਸੀ ਆਪਣੀਆਂ ਸੇਵਾਵਾਂ ਨਿਭਾਉਂਦੇ ਰਹੇ ਹਨ ਅਤੇ ਦਿੱਲੀ ਵਿਚ ਕੀਤੇ ਗਏ ਕੰਮਾ ਅਤੇ ਅਰਵਿੰਦ ਕੇਜਰੀਵਾਲ ਜੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਚੰਡੀਗੜ੍ਹ ਤੋਂ ਪੰਜਾਬ ਪ੍ਰਭਾਰੀ ਸ.ਜਰਨੈਲ ਸਿੰਘ ਜੀ ਅਤੇ ਵਿਰੋਧੀ ਧਿਰ ਦੇ ਨੇਤਾ ਸ.ਹਰਪਾਲ ਸਿੰਘ ਚੀਮਾ ਦੇ ਰਾਹੀ ਪਾਰਟੀ ਵਿੱਚ ਸ਼ਾਮਿਲ ਹੋਏਸਨ ਅੱਜ ਓਹਨਾ ਦੇ ਸਵਾਗਤ ਸਮਾਰੋਹ ਦੇ ਮੌਕੇ ਤੇ ਮੌਜੂਦ ਪੰਜਾਬ ਜੋਇੰਟ ਸੇਕ੍ਰੇਟਰੀ ਅਸ਼ੋਕ ਤਲਵਾਰ,ਸ਼ਹਿਰੀ ਪ੍ਰਧਾਨ ਪਰਮਿੰਦਰ ਸਿੰਘ ਸੇਠੀ,ਦਿਹਾਤੀ ਪ੍ਰਧਾਨ ਨਰੇਸ਼ ਪਾਠਕ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਹਿਤੈਸ਼ੀ ਨੀਤੀਆਂ ਅਤੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਬਹੁਤ ਵੱਡੀ ਗਿਣਤੀ 'ਚ ਲੋਕ ਆਪ ਵਿੱਚ ਸ਼ਾਮਲ ਹੋ ਰਹੇ ਹਨ।
ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਦਿੱਲੀ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵਪੱਧਰੀ ਬਣਾਇਆ ਅਤੇ ਸਰਕਾਰੀ ਹਸਪਤਾਲਾਂ ਦੀ ਹਾਲਤ ਨੂੰ ਚੰਗਾ ਕਰਕੇ ਵਿਕਾਸ ਦਾ ਨਵਾਂ ਮਾਡਲ ਪੇਸ਼ ਕੀਤਾ ਹੈ। ਅੱਜ ਦਿੱਲੀ ਦੇ ਲੋਕ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਤੋਂ ਹਟਾ ਕੇ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾ ਰਹੇ ਹਨ।ਅੱਜ ਦਿੱਲੀ ਦੇ ਲੋਕ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਤੋਂ ਹਟਾ ਕੇ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾ ਰਹੇ ਹਨ। ਜਦੋਂ ਕਿ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਕਰਵਾ ਰਹੇ ਹਨ।