← ਪਿਛੇ ਪਰਤੋ
ਰਾਜਵੰਤ ਸਿੰਘ ਸ੍ਰੀ ਮੁਕਤਸਰ ਸਾਹਿਬ, 18 ਅਪ੍ਰੈਲ 2021-ਡਿਪਟੀ ਕਮਿਸ਼ਨਰ ਐਮ.ਕੇ ਅਰਾਵਿੰਦ ਕੁਮਾਰ ਨੇ ਵਿਸ਼ੇਸ਼ ਹੁਕਮ ਜਾਰੀ ਕਰਕੇ ਜ਼ਿਲ੍ਹੇ ਦੀ ਹਦੂਦ ਅੰਦਰ ਕਣਕ ਦੇ ਨਾੜ ਅਤੇ ਨਾੜ ਦੀ ਰਹਿੰਦ ਖੂੰਦ ਨੂੰ ਅੱਗ ਨਾ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ ਤਾਂ ਜੋ ਵਾਤਾਵਰਣ ਨੂੰ ਸਾਫ ਸੁਥਰਾ ਰੱਖਿਆ ਜਾਵੇ। ਇਹ ਹੁਕਮ 16 ਜੁਲਾਈ 2021 ਤੱਕ ਲਾਗੂ ਰਹਿਣਗੇ ਅਤੇ ਇੰਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਲਿਆਂ ਵਿਰੁੱਧ ਸਖਤ ਕਾਰਵਾਈ ਕਰਨ ਦੀ ਗੱਲ ਵੀ ਆਖੀ ਗਈ ਹੈ।
Total Responses : 260