ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 18 ਅਪ੍ਰੈਲ 2021-ਐਸਡੀਐਮ ਸਵਰਨਜੀਤ ਕੌਰ ਵੱਲੋਂ ਜ਼ਿਲ੍ਹੇ ਦੇ ਪਿੰਡ ਮੰਡੀ ਮਹਿਰਾਜਵਾਲਾ ਵਿੱਚ ਧੀਮੀ ਗਤੀ ਨਾਲ ਰੋ ਰਹੀ ਖਰੀਦ ਅਤੇ ਲਿਫਟਿੰਗ ਨਾ ਹੋਣ ਕਾਰਨ ਮੰਡੀ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਤੋਂ ਇਲਾਵਾ ਬਾਰਦਾਨਾ, ਸਫ਼ਾਈ, ਪੀਣ ਵਾਲੇ ਪਾਣੀ, ਲਾਈਟ ਅਤੇ ਕੋਵਿਡ-19 ਦੀ ਰੋਕਥਾਮ ਸਬੰਧੀ ਕੀਤੇ ਗਏ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ ਗਿਆ। ਮੌਕੇ ’ਤੇ ਮੌਜੂਦ ਕਿਸਾਨਾਂ, ਆੜ੍ਹਤੀਆਂ ਅਤੇ ਖਰੀਦ ਏਜੰਸੀ ਦੇ ਇੰਸਪੈਕਟਰ ਨਾਲ ਗੱਲਬਾਤ ਕੀਤੀ ਗਈ। ਇਸ ਤੋਂ ਇਲਾਵਾ ਮੌਕੇ ’ਤੇ ਕੰਮ ਕਰ ਰਹੀ ਲੇਬਰ ਨੂੰ ਕਰੋਨਾ ਮਹਾਂਮਾਰੀ ਤੋਂ ਬਚਣ ਲਈ ਅਹਿਤਿਆਤ ਵਰਤਣ, ਮਾਸਕ ਜਾਂ ਕੱਪੜੇ ਨਾਲ ਨੱਕ, ਮੂੰਹ ਢੱਕ ਕੇ ਰੱਖਣ ਅਤੇ ਹੱਥ ਧੋਣ ਲਈ ਕਿਹਾ ਗਿਆ। ਮਾਰਕੀਟ ਕਮੇਟੀ ਅਤੇ ਖਰੀਦ ਏਜੰਸੀਆਂ ਦੇ ਹਾਜ਼ਰ ਕਰਮਚਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਖਰਾਬ ਮੌਸਮ ਨੁੂੰ ਧਿਆਨ ਵਿੱਚ ਰੱਖਦੇ ਹੋਏ ਖਰੀਦ ਅਤੇ ਲਿਫਟਿੰਗ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ। ਇਸ ਤੋਂ ਇਲਾਵਾ ਮੌਕੇ ’ਤੇ ਟਰਾਂਸਪੋਰਟ ਠੇਕੇਦਾਰ ਨਾਲ ਗੱਲ ਕਰਕੇ ਉਨ੍ਹਾਂ ਨੂੰ ਮੰਡੀ ਵਿੱਚ ਤੁਰੰਤ ਲੋੜੀਂਦੇ ਟਰੱਕ ਭੇਜਣ ਦੀ ਹਦਾਇਤ ਕੀਤੀ ਗਈ।