← ਪਿਛੇ ਪਰਤੋ
ਰਾਜਵੰਤ ਸਿੰਘ ਸ੍ਰੀ ਮੁਕਤਸਰ ਸਾਹਿਬ, 18 ਅਪ੍ਰੈਲ 2021-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਲਦੇਵ ਸਿੰਘ ਨੂੰ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਦਾ ਮੈਨੇਜਰ ਨਿਯੁਕਤ ਕੀਤਾ ਗਿਆ ਹੈ। ਅੱਜ ਅਹੁਦਾ ਸੰਭਾਲਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੈਨੇਜਰ ਬਲਦੇਵ ਸਿੰਘ ਨੇ ਕਿਹਾ ਕਿ ਉਹ ਕਮੇਟੀ ਵੱਲੋਂ ਦਿੱਤੀ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ। ਉਨਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਅੰਦਰ ਕੋਵਿਡ ਤੋਂ ਬਚਾਅ ਲਈ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਗਏ ਹਨ। ਉਨਾਂ ਸੰਗਤ ਨੂੰ ਵੀ ਕੋਵਿਡ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ। ਇਸ ਮੌਕੇ ਮੀਤ ਮੈਨੇਜਰ ਸੁਖਦੇਵ ਸਿੰਘ, ਲੰਗਰ ਇੰਚਾਰਜ ਭੁਪਿੰਦਰ ਸਿੰਘ ਤੇ ਮਨਮੋਹਨ ਸਿੰਘ ਵੀ ਹਾਜ਼ਰ ਸਨ।
Total Responses : 267