ਰਾਜਵੰਤ ਸਿੰਘ
ਮਲੋਟ, 18 ਅਪ੍ਰੈਲ 2021-ਥਾਣਾ ਸਿਟੀ ਮਲੋਟ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕਾਬੂ ਕਰਨ ’ਚ ਸਫ਼ਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਅਨੁਸਾਰ ਪੁਲਿਸ ਟੀਮ ਵੱਲੋਂ ਪਿੰਡ ਰੱਥੜੀਆਂ ਵਿਖੇ ਨਾਕਾ ਲਗਾਇਆ ਗਿਆ ਸੀ, ਜਿੱਥੇ ਇੱਕ ਨੌਜਵਾਨ ਨੂੰ ਸ਼ੱਕ ਦੇ ਅਧਾਰ ’ਤੇ ਰੋਕਿਆ ਗਿਆ, ਜਿਸਦੀ ਜਦੋਂ ਪੁਲਿਸ ਨੇ ਤਲਾਸ਼ੀ ਲਈ ਤਾਂ ਉਸ ਕੋਲੋਂ ਨਸ਼ੀਲੀਆਂ ਗੋਲੀਆਂ ਦੇ 18 ਪੱਤੇ ਬਰਾਮਦ ਹੋਏ, ਜਿਸ ਤੋਂ ਬਾਅਦ ਉਕਤ ਨੌਜਵਾਨ ਨੂੰ ਪੁਲਿਸ ਨੇ ਮੌਕੇ ’ਤੇ ਹੀ ਕਾਬੂ ਕਰ ਲਿਆ, ਜਿਸਦੀ ਪਛਾਣ ਗੁਰਤੇਜ ਸਿੰਘ ਵਾਸੀ ਪਿੰਡ ਦਿਓਣ ਵਜੋਂ ਹੋਈ ਹੈ। ਕਥਿਤ ਦੋਸ਼ੀ ਖ਼ਿਲਾਫ਼ ਪੁਲਿਸ ਨੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਵਿਅਕਤੀ ਤੋਂ ਹੁਣ ਪੁਲਿਸ ਪੁੱਛਗਿੱਛ ਕਰ ਰਹੀ ਹੈ।