ਮਨਿੰਦਰਜੀਤ ਸਿੱਧੂ
ਜੈਤੋ, 18 ਅਪਰੈਲ, 2021 - ਵਿਧਾਨ ਸਭਾ ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਅਤੇ ਆਪ ਦੇ ਡਾਕਟਰ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਡਾ. ਰਮਨਦੀਪ ਸਿੰਘ ਵੱਲੋਂ ਆਪਣੀ ਟੀਮ ਸਮੇਤ ਜੈਤੋ ਹਲਕੇ ਦੀਆਂ ਮੰਡੀਆਂ ਦੇ ਲਗਾਤਾਰ ਦੌਰੇ ਕੀਤੇ ਜਾ ਰਹੇ ਹਨ।ਇਹਨਾਂ ਦੌਰਿਆਂ ਦੌਰਾਨ ਉਹ ਮੰਡੀਆਂ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਜਾਣ ਰਹੇ ਹਨ।
ਇਸ ਸੰਬੰਧੀ ਉਹਨਾਂ ਦੱਸਿਆ ਕਿ ਮੰਡੀਆਂ ਵਿੱਚ ਬਾਰਦਾਨੇ ਦੀ ਬਹੁਤ ਕਮੀ ਹੈ ਅਤੇ ਜਿਸ ਕਰਕੇ ਕਿਸਾਨਾਂ ਦੀ ਕਈ ਕਈ ਦਿਨ ਕਣਕ ਨਹੀਂ ਤੁਲ ਰਹੀ।ਉਹਨਾਂ ਦੱਸਿਆ ਕਿ ਕਿਸਾਨਾਂ ਅਤੇ ਮਜਦੂਰਾਂ ਦੇ ਪੀਣ ਲਈ ਪਾਣੀ ਦਾ ਵੀ ਕੋਈ ਢੁੱਕਵਾਂ ਪ੍ਰਬੰਧ ਨਹੀਂ।ਇਸ ਸੰਬੰਧੀ ਉਹਨਾਂ ਜੈਤੋ ਹਲਕੇ ਤੋਂ ਵਿਧਾਇਕ ਮਾਸਟਰ ਬਲਦੇਵ ਸਿੰਘ ਨਾਲ ਗੱਲਬਾਤ ਕੀਤੀ ਅਤੇ ਉਹਨਾਂ ਨੇ ਵਿਸ਼ਵਾਸ ਦੁਆਇਆ ਕਿ ਉਹ ਇਸ ਸੰਬੰਧੀ ਡਿਪਟੀ ਕਮਿਸ਼ਨਰ ਫਰੀਦਕੋਟ ਨਾਲ ਗੱਲਬਾਤ ਕਰਨਗੇ ਅਤੇ ਪੰਜਾਬ ਸਰਕਾਰ ਨੂੰ ਵੀ ਲਿਖਣਗੇ। ਡਾ. ਰਮਨਦੀਪ ਦੇ ਨਾਲ ਪਾਰਟੀ ਦੇ ਸੀਨੀਅਰ ਆਗੂ ਲੱਛਮਣ ਬਿਸ਼ਨੰਦੀ, ਬਲਰਾਜ ਬਿਸ਼ਨੰਦੀ, ਹਰਮਨ ਬਰਾੜ ਅਜਿੱਤਗਿੱਲ, ਲਖਵਿੰਦਰ ਰੋੜੀਕਪੂਰਾ, ਦਵਿੰਦਰ ਖਾਲਸਾ ਆਦਿ ਹਾਜ਼ਰ ਸਨ।