ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਟੀਕਾਕਰਨ ਮੁਹਿੰਮ ਦੌਰਾਨ ਬੱਸ ਸਟੈੱਡ ਫਰੀਦਕੋਟ ਦੇ ਕੈਂਪ ਵਿੱਚ ਸ਼ਿਰਕਤ ਕਰਦੇ ਹੋਏ।
ਜਿਲ੍ਹੇ ਦੇ 45 ਸਾਲ ਤੋਂ ਵੱਧ ਉਮਰ ਵਾਲੇ ਲੋਕਾਂ ਨੂੰ 100 ਪ੍ਰਤੀਸ਼ਤ ਵੈਕਸੀਨੇਸ਼ਨ ਕਰਵਾਉਣ ਦੀ ਅਪੀਲ
ਹੁਣ ਤੱਕ ਜਿਲ੍ਹੇ ਵਿੱਚ ਹੋਈ 52024 ਵਿਅਕਤੀਆਂ ਦੀ ਹੋਈ ਵੈਕਸੀਨੇਸ਼ਨ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ 19 ਅਪ੍ਰੈਲ 2021: ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਵੱਲੋਂ ਅੱਜ ਵੱਖ ਵੱਖ ਵੈਕਸੀਨੇਸ਼ਨ ਸੈਂਟਰਾਂ ਦਾ ਦੌਰਾ ਕੀਤਾ ਗਿਆ ਅਤੇ ਕੋਵਿਡ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ ਗਈ।ਉਨ੍ਹਾਂ ਵੈਕਸੀਨੇਸ਼ਨ ਸੈਂਟਰਾਂ ਅਤੇ ਮੋਬਾਇਲ ਟੀਮਾਂ ਨਾਲ ਤਾਇਨਾਤ ਡਾਕਟਰਾਂ ਤੇ ਹੋਰ ਸਟਾਫ ਦੇ ਕੰਮ ਦੀ ਪ੍ਰਸੰਸਾ ਵੀ ਕੀਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਰੋਨਾ ਦਾ ਪ੍ਰਸਾਰ ਅੱਗੇ ਨਾਲੋਂ ਵਧਿਆ ਹੈ।ਉਨ੍ਹਾਂ ਕਿਹਾ ਕਿ ਕਰੋਨਾ ਦੇ ਫੈਲਾਅ ਨੂੰ ਰੋਕਣ ਲਈ ਟੈਸਟਿੰਗ ਤੋਂ ਲੈ ਕੇ ਵੈਕਸੀਨੇਸ਼ਨ ਤੱਕ ਸਾਰੇ ਪਹਿਲੂਆਂ 'ਤੇ ਨਜ਼ਰਸਾਨੀ ਜ਼ਰੂਰੀ ਹੈ। ਇਸ ਲਈ ਹਰੇਕ ਵਿਸ਼ੇ 'ਤੇ ਧਿਆਨ ਦੇਣ ਦੀ ਲੋੜ ਹੈ। ਉਨਾਂ ਕਿਹਾ ਕਿ ਜੇਕਰ ਕਿਸੇ ਨੂੰ ਖੰਘ, ਬੁਖਾਰ, ਜੁਕਾਮ ਦੇ ਲਛਣ ਨਜ਼ਰ ਆਉਂਦੇ ਹਨ ਉਨਾਂ ਨੂੰ ਜਲਦ ਤੋਂ ਜਲਦ ਟੈਸਟ ਕਰਵਾਉਣ ਦੀ, ਜ਼ੋ ਪਾਜੀਟਿਵ ਕਿਸੇ ਦੇ ਸੰਪਰਕ ਵਿਚ ਆਇਆ ਹੈ ਤਾਂ ਉਨ੍ਹਾਂ ਨੂੰ ਟਰੇਸ ਕਰਨ ਅਤੇ ਸੈਪਲਿੰਗ/ਟੈਸਟਿੰਗ ਦੀ ਜ਼ਰੂਰਤ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਰੋਨਾ ਦੀ ਰੋਕਥਾਮ ਲਈ ਟੀਕਾਕਰਨ ਹੀ ਵੱਡਾ ਹਥਿਆਰ ਹੈ। ਉਨ੍ਹਾਂ ਦੱਸਿਆ ਕਿ ਕੱਲ ਸ਼ਾਮ ਤੱਕ ਜਿਲੇ ਵਿੱਚ 52024 ਲੋਕਾਂ ਦਾ ਟੀਕਾਕਰਨ ਕੀਤਾ ਗਿਆ ਹੈ ਤੇ ਇਸ ਲਈ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।ਉਨਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਵੈਕਸੀਨੇਸ਼ਨ, ਟੈਸਟਿੰਗ, ਟਰੈਕਿੰਗ, ਟਰੀਟਮੈਂਟ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਕਿਹਾ ਕਿ ਜਿਲੇ ਵਿੱਚ ਕਰੋਨਾ ਦੇ ਮਰੀਜਾਂ ਦਾ ਦਿਨੋਂ ਦਿਨ ਵਾਧਾ ਸਾਡੇ ਲਈ ਚਿੰਤਾ ਦਾ ਵਿਸ਼ਾ ਹੈ ਅਤੇ ਇਸ ਦੀ ਰੋਕਥਾਮ ਦਾ ਇਕੋ ਇਕ ਤਰੀਕਾ ਹੈ ਕਿ ਅਸੀਂ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਦੱਸੀਆਂ ਗਈਆਂ ਸਾਵਧਾਨੀਆਂ ਨੂੰ ਅਪਣਾ ਕੇ ਜਿਲਾ ਪ੍ਰਸ਼ਾਸਨ ਦਾ ਸਹਿਯੋਗ ਕਰੀਏ। ਇਸ ਨਾਲ ਅਸੀਂ ਖੁੱਦ ਵੀ ਸੁਰੱਖਿਅਤ ਹੋਵਾਗੇ ਅਤੇ ਦੂਜਿਆਂ ਤੇ ਆਪਣੇ ਪਰਿਵਾਰ ਨੂੰ ਵੀ ਸੁਰੱਖਿਅਤ ਰੱਖ ਸਕਾਂਗੇ।ਉਨ੍ਹਾਂ ਜਿਲ੍ਹੇ ਦੇ 45 ਸਾਲ ਤੋਂ ਵੱਧ ਉਮਰ ਵਾਲੇ ਲੋਕਾਂ ਨੂੰ 100 ਪ੍ਰਤੀਸ਼ਤ ਵੈਕਸੀਨੇਸ਼ਨ ਕਰਵਾਉਣ ਦੀ ਅਪੀਲ ਕੀਤੀ।