← ਪਿਛੇ ਪਰਤੋ
23 ਨੂੰ ਦੀਪ ਸਿੱਧੂ ਦੀ ਜ਼ਮਾਨਤ ਹੋਣ ਦੀ ਪੂਰੀ ਉਮੀਦ : ਮਨਜਿੰਦਰ ਸਿੰਘ ਸਿਰਸਾ
ਨਵੀਂ ਦਿੱਲੀ, 19 ਅਪ੍ਰੈਲ 2021 : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਅੱਜ ਦਿੱਲੀ ਗੁਰਦੁਆਰਾ ਕਮੇਟੀ ਦੇ ਅਦਾਲਤ ਵਿਚ ਸਖ਼ਤ ਵਿਰੋਧ ਕਾਰਨ ਦਿੱਲੀ ਪੁਲਿਸ ਦੀਪ ਸਿੱਧੂ ਦਾ ਪੁਲਿਸ ਰਿਮਾਂਡ ਲੈਣ ਵਿਚ ਫੇਲ ਹੋ ਗਈ। ਉਹਨਾਂ ਦੱਸਿਆ ਕਿ ਅੱਜ ਅਦਾਲਤ ਵਿਚ ਦਿੱਲੀ ਪੁਲਿਸ ਵੱਲੋਂ ਦੀਪ ਸਿੱਧੂ ਦਾ ਪੁਲਿਸ ਰਿਮਾਂਡ ਹਾਸਲ ਕਰਨ ਦਾ ਜ਼ੋਰਦਾਰ ਯਤਨ ਕੀਤਾ ਗਿਆ। ਉਹਨਾਂ ਦੱਸਿਆ ਕਿ ਕਮੇਟੀ ਵੱਲੋਂ ਵਕੀਲ ਜਸਦੀਪ ਸਿੰਘ ਢਿੱਲੋਂ ਤੇ ਅਭਿਸ਼ੇਕ ਵਰਮਾ ਨੇ ਦਿੱਲੀ ਪੁਲਿਸ ਦੀ ਮੰਗ ਦਾਜ਼ੋਰਦਾਰ ਵਿਰੋਧ ਕੀਤਾ ਤੇ ਦੱਸਿਆ ਕਿ ਦੀਪ ਸਿੱਧੂ ਪਿਛਲੇ 80 ਦਿਨਾਂ ਤੋਂ ਨਿਆਂਇਕ ਹਿਰਾਸਤ ਵਿਚ ਹੈ ਤੇ ਦਿੱਲੀ ਪੁਲਿਸ ਨੇ ਉਦੋਂ ਇਸਦੇ ਪੁਲਿਸ ਰਿਮਾਂਡ ਦੀ ਮੰਗ ਨਹੀਂ ਕੀਤੀ। ਉਹਨਾਂ ਕਿਹਾ ਕਿ ਇਹ ਮੰਗ ਉਦੋਂ ਕੀਤੀ ਜਦੋਂ ਦੀਪ ਸਿੱਧੂ ਦੇ ਪਹਿਲੇ ਕੇਸ ਵਿਚ ਜ਼ਮਾਨਤ ਮਨਜ਼ੁਰ ਹੋ ਗਈ ਤਾਂ ਪੁਲਿਸ ਨੇ ਉਸਦੇ ਰਿਹਾਅ ਹੋਣ ਤੋਂ ਪਹਿਲਾਂ ਉਸਨੂੰ ਦੂਜੇ ਕੇਸ ਵਿਚ ਗਿ੍ਰਫਤਾਰ ਕਰ ਲਿਆ। ਉਹਨਾਂ ਦੱਸਿਆ ਕਿ ਦਿੱਲੀ ਪੁਲਿਸ ਦਾ ਮਕਸਦ ਸਿਰਫ ਨੌਜਵਾਨਾਂ ਨੁੰ ਡਰਾਉਣਾ ਤੇ ਧਮਕਾਉਣਾ ਹੈ ਤੇ ਦਿੱਲੀ ਪੁਲਿਸ ਦੀ ਪੁਲਿਸ ਰਿਮਾਂਡ ਦੀ ਮੰਗ ਕਿਸੇ ਤਰੀਕੇ ਵੀ ਜਾਇਜ਼ ਨਹੀਂ ਹੈ। ਇਹਨਾਂ ਵਕੀਲਾਂ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਅਦਾਲਤ ਨੇ ਦੀਪ ਸਿੱਧੂ ਦੇ ਪੁਲਿਸ ਰਿਮਾਂਡ ਦੀ ਮੰਗ ਖਾਰਜ ਕਰ ਦਿੱਤੀ। ਸ੍ਰੀ ਸਿਰਸਾ ਨੇ ਦੱਸਿਆ ਕਿ ਦਿੱਲੀ ਗੁਰਦੁਆਰਾ ਕਮੇਟੀ ਨੇ ਦੀਪ ਸਿੱਧੂ ਦੀ ਇਸ ਕੇਸ ਵਿਚ ਜ਼ਮਾਨਤ ਲਈ ਅਰਜ਼ੀ ਲਗਾਈ ਹੈ ਜਿਸਦੀ ਸੁਣਵਾਈ 23 ਅਪ੍ਰੈਲ ਨੁੰ ਹੋਣੀ ਹੈ। ਉਹਨਾਂ ਵਿਸ਼ਵਾਸ ਪ੍ਰਗਟ ਕੀਤਾ ਕਿ 23 ਅਪ੍ਰੈਲ ਨੁੰ ਦੀਪ ਸਿੱਧੂ ਦੀ ਜ਼ਮਾਨਤ ਜ਼ਰੂਰ ਹੋ ਜਾਵੇਗੀ। ਉਹਨਾਂ ਕਿਹਾ ਕਿ ਅਸੀਂ ਪੁਲਿਸ ਵਧੀਕੀ ਦਾ ਹਮੇਸ਼ਾ ਵਿਰੋਧ ਕੀਤਾ ਹੈ ਅਤੇ ਕਰਦੇ ਰਹਾਂਗੇ।
Total Responses : 189