ਜਲੰਧਰ, 20 ਅਪ੍ਰੈਲ 2021 - ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ 7ਵੇਂ ਮੈਗਾ ਰੋਜ਼ਗਾਰ ਮੇਲੇ ਤਹਿਤ ਲਗਾਏ ਜਾ ਰਹੇ ਰੋਜ਼ਗਾਰ ਮੇਲੇ ਡੇਢ ਮਹੀਨੇ (45 ਦਿਨਾਂ) ਲਈ ਮੁਲਤਵੀ ਕਰ ਦਿੱਤੇ ਗਏ ਹਨ ਜਦਕਿ ਅੱਜ 20 ਅਪ੍ਰੈਲ ਨੂੰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਦਫ਼ਤਰ ਵਿਖੇ ਆਖਿਰੀ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਡਿਪਟੀ ਡਾਇਰੈਕਟਰ ਜਸਵੰਤ ਰਾਏ ਨੇ ਦੱਸਿਆ ਕਿ ਮੁਲਤਵੀ ਕੀਤੇ ਗਏ ਰੋਜ਼ਗਾਰ ਮੇਲਿਆਂ ਸਬੰਧੀ ਅਗਲੀਆਂ ਤਰੀਕਾਂ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ।