ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 22 ਅਪ੍ਰੈਲ 2021- ਬਿਜਲੀ ਦੀਆਂ ਮਹਿੰਗੀਆਂ ਦਰਾਂ ਵਿਰੁੱਧ ‘ਆਪ’ ਪੰਜਾਬ ਵੱਲੋਂ ਸ਼ੁਰੂ ਕੀਤਾ ਗਿਆ ਬਿਜਲੀ ਅੰਦੋਲਨ ਹਲਕੇ ’ਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਹਲਕਾ ਪ੍ਰਧਾਨ ਜਗਦੀਪ ਸਿੰਘ ‘ਕਾਕਾ ਬਰਾੜ’ ਦੀ ਅਗਵਾਈ ਹੇਠ ਤੇ ਪੂਰੀ ਟੀਮ ਦੀ ਵਿਉਤਬੰਦੀ ਨਾਲ ਪੂਰੇ ਜ਼ੋਰਾਂ ’ਤੇ ਚੱਲ ਰਿਹਾ ਹੈ। ਬੀਤੀ ਰਾਤ ਸਥਾਨਕ ਭੁੱਲਰ ਕਲੋਨੀ ਤੇ ਜੋਧੂ ਕਲੋਨੀ ਵਿਖੇ ਅੰਦੋਲਨ ਸੰਬੰਧੀ ਬਿਜਲੀ ਬਿੱਲ ਫੂਕ ਪ੍ਰਦਰਸ਼ਨ ਕੀਤਾ ਗਿਆ। ‘ਕਾਕਾ ਬਰਾੜ’ ਨੇ ਆਖਿਆ ਕਿ ਪਾਰਟੀ ਵੱਲੋਂ ਸ਼ੁਰੂ ਕੀਤਾ ਗਿਆ ਬਿਜਲੀ ਅੰਦੋਲਨ ਨੂੰ ਭਰਪੂਰ ਸਮਰੱਥਨ ਮਿਲ ਰਿਹਾ ਹੈ। ਉਨ੍ਹਾਂ ਵਿਸ਼ਵਾਸ ਦੁਆਇਆ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ’ਤੇ ਦਿੱਲੀ ਦੀ ਤਰਜ਼ ’ਤੇ ਬਿਜਲੀ ਦੇ ਰੇਟ ਮੁਹੱਈਆ ਕਰਵਾਏ ਜਾਣਗੇ। ਇਸ ਦੌਰਾਨ ਕੌਂਸਲਰ ਜਗਮੀਤ ਸਿੰਘ ਜੱਗਾ, ਜੈ ਚੰਦ ਭੰਡਾਰੀ ਨੇ ਵੀ ਲੋਕਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰਾਂ ਦੇ ਕੰਮਾਂ ਬਾਰੇ ਜਾਣੂ ਕਰਵਾਇਆ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਡੱਟਕੇ ਆਮ ਆਦਮੀ ਪਾਰਟੀ ਦਾ ਸਾਥ ਦੇਣ ਦੀ ਅਪੀਲ ਕੀਤੀ। ਇਸ ਮੌਕੇ ਮੁਹੱਲਾ ਨਿਵਾਸੀਆਂ ਦੀਆਂ ਮੁਸ਼ਕਿਲਾਂ ਨੂੰ ਵੀ ਸੁਣਿਆ ਗਿਆ। ਇਸ ਮੌਕੇ ਜਸਵੰਤ ਸਿੰਘ, ਡੋਨੀ ਦਹਿਆ, ਲਵਨੀਸ਼ ਕੁਮਾਰ, ਤਰਸੇਮ ਕੁਮਾਰ ਆਦਿ ਵੱਡੀ ਗਿਣਤੀ ’ਚ ਮੁਹੱਲਾ ਨਿਵਾਸੀ ਹਾਜ਼ਰ ਸਨ।