← ਪਿਛੇ ਪਰਤੋ
ਰਾਜਵੰਤ ਸਿੰਘ ਸ੍ਰੀ ਮੁਕਤਸਰ ਸਾਹਿਬ, 22 ਅਪ੍ਰੈਲ 2021-ਕੋਵਿਡ ਵਾਇਰਸ ਤੋਂ ਬਚਣ ਲਈ ਸਿਹਤ ਵਿਭਾਗ ਵਲੋਂ ਹਰ ਰੋਜ਼ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੋਕਾਂ ਨੂੰ ਕੋਰੋਨਾ ਵੈਕਸੀਨ ਦੇ ਟੀਕੇ ਲਗਾਏ ਜਾ ਰਹੇ ਹਨ। ਇਸ ਲੜੀ ਤਹਿਤ ਅੱਜ ਜ਼ਿਲ੍ਹਾ ਲੋਕ ਸੰਪਰਕ ਵਿਭਾਗ ਦੇ ਕਰਮਚਾਰੀ ਮੇਹਰ ਚੰਦ ਸਟੈਨੋ ਨੇ ਵੀ ਆਪਣੇ ਆਪ ਨੂੰ ਕੋਰੋਨਾ ਵਾਇਰਸ ਤੋਂ ਬਚਣ ਲਈ ਸਿਵਿਲ ਹਸਪਤਾਲ ਵਿਖੇ ਡਾ: ਸਤੀਸ਼ ਗੋਇਲ ਸੀਨੀਅਰ ਮੈਡੀਕਲ ਅਫਸਰ ਦੀ ਦੇਖਰੇਖ ਹੇਠ ਕੋਰੋਨਾ ਵੈਕਸੀਨ ਦਾ ਟੀਕਾ ਲਗਵਾਇਆ ਅਤੇ ਸਿਹਤ ਵਿਭਾਗ ਵਲੋਂ ਕੀਤੇ ਜਾ ਰਹੇ ਕੰਮ ਦੀ ਸ਼ਲਾਘਾ ਕੀਤੀ।
Total Responses : 264