ਜਗਦੀਸ਼ ਥਿੰਦ
ਫ਼ਾਜ਼ਿਲਕਾ 22 ਅਪ੍ਰੈਲ , ਕੋਰੋਨਾ ਵਾਇਰਸ ਦਾ ਪ੍ਰਕੋਪ ਲਗਾਤਾਰ ਵਧਦਾ ਜਾ ਰਿਹਾ ਹੈ ।
ਜ਼ਿਲ੍ਹਾ ਫਾਜ਼ਿਲਕਾ ਅੰਦਰ ਅੱਜ 162 ਵਿਅਕਤੀਆਂ ਦੀ ਕੋਵਿਡ - 19 ਟੈਸਟ ਰਿਪੋਰਟ ਪਾਜ਼ੇਟਿਵ ਆਈ ਹੈ ।
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਸੂਚਨਾ ਅਨੁਸਾਰ ਜ਼ਿਲ੍ਹੇ ਅੰਦਰ ਹੁਣ ਤੱਕ ਕੁੱਲ 6004 ਵਿਅਕਤੀ ਪੌਜ਼ਟਿਵ ਪਾਏ ਗਏ ਜਿਨ੍ਹਾਂ ਵਿਚੋਂ 4827 ਪੇਸ਼ੈਂਟ ਡਿਸਚਾਰਜ ਹੋ ਚੁੱਕੇ ਹਨ ।
ਅੱਜ 57 ਮਰੀਜ਼ਾਂ ਨੂੰ ਸਿਹਤਯਾਬ ਹੋਣ ਬਾਅਦ ਡਿਸਚਾਰਜ ਕੀਤਾ ਗਿਆ ।
ਫਾਜ਼ਿਲਕਾ ਜ਼ਿਲ੍ਹੇ ਅੰਦਰ 1071 ਕੋਰੋਨਾ ਪੋਜ਼ਟਿਵ ਮਰੀਜ਼ ਐਕਟਿਵ ਹਨ ।
ਹੁਣ ਤੱਕ 106 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ।
ਇਸ ਦੌਰਾਨ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਅਰਵਿੰਦਪਾਲ ਸਿੰਘ ਸੰਧੂ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਲਗਾਤਾਰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨ ।
ਚਲਾਏ ਜਾ ਰਹੇ ਟੈਸਟਿੰਗ ਕੈਂਪਾਂ ਅਤੇ ਕੋਵਿਡ - 19 ਵੈਕਸੀਨ ਲੈਣ ਦੇ ਸਥਾਨਾਂ ਵਿੱਚ ਸ਼ਾਮਲ ਹੋ ਕੇ ਆਪਣੇ ਆਪ ਨੂੰ ਇਸ ਵਾਇਰਸ ਤੋਂ ਰਹਿਣ ਵੱਲ ਕਦਮ ਪੁੱਟਣ ।