← ਪਿਛੇ ਪਰਤੋ
ਰਾਜਵੰਤ ਸਿੰਘ ਸ੍ਰੀ ਮੁਕਤਸਰ ਸਾਹਿਬ, 23 ਅਪ੍ਰੈਲ 2021-ਸ਼ੋਸ਼ਲ ਮੀਡੀਆ ਦੇ ਖਾਤਿਆਂ ’ਤੇ ਡਾ: ਭੀਮ ਰਾਓ ਅੰਬੇਦਕਰ ਦੀ ਫੋਟੋ ਨਾਲ ਛੇੜਛਾੜ ਕਰਨ ਤੇ ਗਲਤ ਸ਼ਬਦਾਵਲੀ ਪ੍ਰਯੋਗ ਕਰਨ ਦੇ ਦੋਸ਼ ਹੇਠ ਥਾਣਾ ਕੋਟਭਾਈ ਪੁਲਿਸ ਨੇ ਪਿੰਡ ਕੋਟਭਾਈ ਦੇ ਇੱਕ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਬਠਿੰਡਾ ਤੋਂ ਡਾ: ਭੀਮ ਰਾਓ ਅੰਬੇਦਕਰ ਮੰਚ ਦੇ ਪ੍ਰਧਾਨ ਸੁਖਵਿੰਦਰ ਸਿੰਘ ਨੇ 16 ਜਨਵਰੀ 2021 ਨੂੰ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਪਿੰਡ ਕੋਟਭਾਈ ਦੇ ਰਹਿਣ ਵਾਲੇ ਨੌਜਵਾਨ ਅਮਨਪ੍ਰੀਤ ਸਿੰਘ ਨੇ 15 ਜਨਵਰੀ 2021 ਨੂੰ ਆਪਣੇ ਫੇਸਬੁੱਕ ਖ਼ਾਤੇ ਅਤੇ ਵਟਸਐਪ ਨੰਬਰ ਤੋਂ ਡਾ: ਭੀਮ ਰਾਓ ਅੰਬੇਦਕਰ ਦੀ ਗਲਤ ਫੋਟੋ ਅਪਲੋਡ ਕੀਤੀ। ਐਨਾ ਹੀ ਨਹੀਂ ਫੋਟੋ ਨਾਲ ਕਥਿਤ ਦੋਸ਼ੀ ਵੱਲੋਂ ਗਲਤ ਸ਼ਬਦਾਵਲੀ ਵੀ ਵਰਤੀ ਗਈ ਹੈ। ਸ਼ਿਕਾਇਤ ਤੋਂ ਬਾਅਦ ਥਾਣਾ ਕੋਟਭਾਈ ਪੁਲਿਸ ਨੇ ਅਮਨਪ੍ਰੀਤ ਸਿੰਘ ਖ਼ਿਲਾਫ਼ ਐਸਸੀ/ਐਸਟੀ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਫ਼ਿਲਹਾਲ ਇਸ ਮਾਮਲੇ ਵਿੱਚ ਅਜੇ ਤੱਕ ਕੋਈ ਗਿ੍ਰਫਤਾਰੀ ਨਹੀਂ ਹੋਈ ਹੈ।
Total Responses : 939