ਹਰਜਿੰਦਰ ਸਿੰਘ ਭੱਟੀ
ਐਸ.ਏ.ਐਸ ਨਗਰ, 23 ਅਪ੍ਰੈਲ 2021 - ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਹੁਕਮਾਂ ਦੀ ਪਾਲਣਾਂ ਕਰਦੇ ਹੋਏ ਸ੍ਰੀ ਬਲਜਿੰਦਰ ਸਿੰਘ ਨੇ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦੂਜੀ ਮੰਜ਼ਿਲ ਤੇ ਸਥਿਤ ਦਫਤਰ ਐਲੀਮੈਂਟਰੀ ਸਿੱਖਿਆ ਵਿਖੇ ਜ਼ਿਲ੍ਹਾ ਸਿੱਖਿਆ ਅਫਸਰ( ਐ.ਸਿੱ ) ਐਸ.ਏ.ਐਸ ਨਗਰ ਵੱਜੋਂ ਆਪਣੇ ਆਹੁੱਦੇ ਦਾ ਚਾਰਜ ਸੰਭਾਲ ਲਿਆ ਹੈ । ਸ੍ਰੀ ਬਲਜਿੰਦਰ ਸਿੰਘ 23 ਦਸੰਬਰ 2009 ਨੂੰ ਬਤੌਰ ਪੀ.ਈ.ਐਸ ਅਧਿਕਾਰ ਪਦ ਉਨਤ ਹੋਏ ।
ਇਸ ਉਪਰੰਤ ਇਨ੍ਹਾਂ ਨੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ 3ਬੀ1 ਐਸ.ਏ.ਐਸ ਨਗਰ ਸਮੇਤ ਰੁਪਾਲਹੇੜੀ ਅਤੇ ਹੰਡੇਸਰਾ ਸਕੂਲਾਂ ਵਿਖੇ ਬਤੌਰ ਪ੍ਰਿੰਸੀਪਲ ਸੇਵਾਵਾਂ ਨਿਭਾਈਆਂ । ਸਿੱਖਿਆ ਵਿਭਾਗ ਦੇ ਡਾਇਰੈਕਟੋਰੇਟ ਵਿਖੇ ਕਰੀਬ 7 ਸਾਲ ਬਤੌਰ ਸਹਾਇਕ ਡਾਇਰੈਕਟਰ ਸੇਵਾ ਨਿਭਾਈ ਅਤੇ ਇਸ ਤੋਂ ਪਹਿਲਾਂ ਵੀ ਸਾਲ 2017 ਵਿਚ ਬਤੌਰ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿੱ) ਐਸ.ਏ.ਐਸ ਨਗਰ ਵਿਖੇ ਸੇਵਾ ਨਿਭਾ ਚੁੱਕੇ ਹਨ । ਅੱਜ ਇਨ੍ਹਾਂ ਦੇ ਆਹੁਦਾ ਸੰਭਾਲਣ ਮੌਕੇ ਜ਼ਿਲ੍ਹਾ ਸਿੱਖਿਆ ਦਫਤਰ (ਐ.ਸਿੱ) ਦੇ ਅਧਿਕਾਰੀ ਅਤੇ ਸਮੂਹ ਕਰਮਚਾਰੀ ਮੌਜ਼ੂਦ ਸਨ ।