- ਕੰਪਿਊਟਰ ਅਧਿਆਪਕਾ ਦੀ ਮੀਟੰਗ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਹਰਜਿੰਦਰ ਸਿੰਘ, ਰਾਜਵਿੰਦਰ ਲਾਖਾ, ਗੁਰਜੀਤ ਸਿੰਘ ਅਤੇ ਸਹਿਜਲ ਸੁਰਿੰਦਰ
ਨਵਾਂਸ਼ਹਿਰ 23 ਅਪ੍ਰੈਲ 2021 - ਜ਼ਿਲ੍ਹੇ ਦੇ ਸਮੂਹ ਕੰਪਿਊਟਰ ਅਧਿਆਪਕਾਂ ਦੀ ਅਹਿਮ ਆਨਲਾਈਨ ਮੀਟਿੰਗ ਜਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਦੀ ਅਗਵਾਈ ਹੇਠ ਹੋਈ।ਇਸ ਮੀਟਿੰਗ ਵਿੱਚ ਜਿਲ੍ਹੇ ਦੇ ਸਮੂਹ ਕੰਪਿਊਟਰ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ।ਮੀਟਿੰਗ ਵਿੱਚ ਕੰਪਿਊਟਰ ਅਧਿਆਪਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਵਿਭਾਗੀ ਮੰਗਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ।
ਇਸ ਮੌਕੇ ਜਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਨੇ ਲੰਬੇ ਸਮੇਂ ਤੋਂ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਸਬੰਧੀ ਟਾਲਮਟੋਲ ਵਾਲੀ ਨੀਤੀ ਅਪਣਾਈ ਹੋਈ ਹੈ।ਹੁਣ ਸਮੂਹ ਅਧਿਆਪਕਾਂ ਦਾ ਸਬਰ ਖਤਮ ਹੋ ਚੁੱਕਿਆ ਹੈ।ਉਨ੍ਹਾਂ ਕਿਹਾ ਕਿ ਕੰਪਿਊਟਰ ਅਧਿਆਪਕਾਂ ਦੀਆਂ ਮੁੱਖ ਮੰਗਾਂ ਉਨ੍ਹਾਂ ਦੀ ਸਾਰੇ ਲਾਭਾਂ ਨਾਲ ਸਿੱਖਿਆ ਵਿਭਾਗ ਵਿੱਚ ਸ਼ਿਫਟਿੰਗ, ਪਾਈ ਆਰ, ਏ.ਸੀ.ਪੀ, ਪ੍ਰਮੋਸ਼ਨ ਸਬੰਧੀ ਕਈ ਮੀਟਿੰਗ ਹੋ ਚੁੱਕੀ ਹੈ।ਪਰ ਅਜੇ ਤੱਕ ਕੋਈ ਹੱਲ ਨਹੀਂ ਹੋਇਆ।ਸਰਕਾਰ ਦੇ ਲਾਰਿਆਂ ਤੋਂ ਤੰਗ ਹੋ ਕੇ ਸਾਰੇ ਕੰਪਿਊਟਰ ਅਧਿਆਪਕਾਂ ਨੇ ਹੁਣ ਸੂਬਾ ਸਰਕਾਰ ਖਿਲਾਫ ਸੰਘਰਸ਼ ਦੀ ਰੂਪ ਰੇਖਾ ਉਲੀਕੀ ਹੈ।ਇਸੇ ਕੜੀ ਤਹਿਤ ਕੰਪਿਊਟਰ ਅਧਿਆਪਕਾਂ ਵੋਂ ਆਉਣ ਵਾਲੇ ਸਮੇਂ ਵਿੱਚ ਲਗਾਤਾਰ ਰੈਲੀਆਂ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ।
ਜਿਸ ਤਹਿਤ 27 ਅਪ੍ਰੈਲ ਦਿਨ ਮੰਗਲਵਾਰ ਨੂੰ ਜਿਲ੍ਹਾ ਸੰਗਰੂਰ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ।ਜਿਸ ਵਿੱਚ ਪੰਜਾਬ ਭਰ ਤੋਂ ਕੰਪਿਊਟਰ ਅਧਿਆਪਕ ਸ਼ਮੂਲੀਅਤ ਕਰਨਗੇ।ਇਸ ਮੌਕੇ ਸੁਰਿੰਦਰ ਕਰਿਆਮ, ਰਾਜਵਿੰਦਰ ਲਾਖਾ, ਸਤਿੰਦਰ ਸੋਡੀ, ਮੈਡਮ ਸ਼ਮਾ, ਰਮਨ ਕੁਮਾਰ ,.ਲੱਖਵਿੰਦਰ ਗੁਰਜੀਤ ਦੁਸਾਂਝ ਅਤੇ ਹੋਰ ਹਾਜਰ ਸਨ।