ਕੰਵਰ ਵਿਜੇ ਪ੍ਰਤਾਪ ਨੂੰ ਵਕੀਲ ਵਜੋਂ ਪ੍ਰੈਕਟਿਸ ਕਰਨ ਲਈ ਲਾਇਸੰਸ ਮਿਲਿਆ
ਚੰਡੀਗੜ੍ਹ, 23 ਅਪ੍ਰੈਲ, 2021 : ਸਾਬਕਾ ਆਈ ਪੀ ਐਸ ਅਫਸਰ ਕੁੰਵਰ ਵਿਜੇ ਪ੍ਰਤਾਪ ਸਿੰਘ ਜਿਹਨਾਂ ਨੇ ਹਾਲ ਹੀ ਵਿਚ ਆਈ ਜੀ ਵਜੋਂ ਪੰਜਾਬ ਪੁਲਿਸ ਤੋਂ ਅਸਤੀਫਾ ਦੇ ਦਿੱਤਾ ਸੀ, ਨੂੰ ਵਕੀਲ ਵਜੋਂ ਪ੍ਰੈਕਟਿਸ ਕਰਨ ਲਈ ਲਾਇਸੰਸ ਮਿਲ ਗਿਆ ਹੈ।
ਸ਼ੁੱਕਰਵਾਰ ਨੂੰ ਬਾਰ ਕੌਂਸਲ ਆਫ ਪੰਜਾਬ ਐਂਡ ਹਰਿਆਣਾ ਨੇ ਕੁੰਵਰ ਵਿਜੇ ਪ੍ਰਤਾਪ ਨੂੰ ਵਕੀਲ ਵਜੋਂ ਪ੍ਰੈਕਟਿਸ ਕਰਨ ਵਾਸਤੇ ਲਾਇਸੰਸ ਦੇ ਦਿੱਤਾ। ਉਹਨਾਂ ਨੁੰ ਕੌਂਸਲ ਦੇ ਸਕੱਤਰ ਤੇ ਹੋਰ ਮੈਂਬਰਾਂ ਦੀ ਹਾਜ਼ਰੀ ਵਿਚ ਲਾਇਸੰਸ ਸੌਂਪਿਆ ਗਿਆ।
ਕੁੰਵਰ ਵਿਜੇ ਪ੍ਰਤਾਪ ਨੇ ਲਾਅ ਦੀ ਡਿਗਰੀ ਕੀਤੀ ਹੋਈ ਹੈ। ਉਹਨਾਂ ਨੇ ਹਾਲ ਹੀ ਵਿਚ ਤਤਕਾਲ ਸਕੀਮ ਤਹਿਤ ਲਾਇਸੰਸ ਪ੍ਰਾਪਤ ਕਰਨ ਵਾਸਤੇ ਅਪਲਾਈ ਕੀਤਾ ਸੀ। ਅਫਸਰ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਕੋਟਕਪੁਰਾ ਜਾਂਚ ਮਾਮਲੇ ਵਿਚ ਉਹਨਾਂ ਦੀ ਜਾਂਚ ਰੱਦ ਕਰਨ ਤੇ ਉਹਨਾਂ ਨੂੰ ਐਸ ਆਈ ਟੀ ਤੋਂ ਲਾਂਭੇ ਕਰਨ ਦੇ ਹੁਕਮ ਦਿੱਤੇ ਸਨ ਜਿਸ ਮਗਰੋਂ ਉਹਨਾਂ ਆਈ ਜੀ ਵਜੋਂ ਅਸਤੀਫਾ ਦੇ ਦਿੱਤਾ ਸੀ।
ਉਹਨਾਂ ਨੂੰ ਵਕੀਲ ਵਜੋਂ ਪ੍ਰੈਕਟਿਸ ਕਰਨ ਲਈ ਲਾਇਸੰਸ ਦੇਣ ਦੇ ਨਾਲ ਨਾਲ ਬਾਰ ਕੌਂਸਲ ਨੇ ਉਹਨਾਂ ਨੂੰ ਅਨੁਸ਼ਾਸਨੀ ਕਮੇਟੀ ਦਾ ਕੋ ਆਪਟਡ ਮੈਂਬਰ ਵੀ ਬਣਾ ਦਿੱਤਾ ਹੈ।