← ਪਿਛੇ ਪਰਤੋ
ਕਿਹਾ..ਕੋਈ ਵੀ ਪ੍ਰਾਈਵੇਟ ਲੈਬ ਤੈਅ ਰੇਟਾਂ ਤੋਂ ਵੱਧ ਨਹੀਂ ਵਸੂਲੇਗੀ ਰਾਜਵੰਤ ਸਿੰਘ ਸ੍ਰੀ ਮੁਕਤਸਰ ਸਾਹਿਬ, 4 ਮਈ 2021-ਕੋਵਿਡ ਮਹਾਂਮਾਰੀ ਦੌਰਾਨ ਜਿੱਥੇ ਸਰਕਾਰੀ ਹਸਪਤਾਲਾਂ ਅਤੇ ਸਿਹਤ ਸੰਸਥਾਵਾਂ ਵਿਚ ਕੋਵਿਡ ਟੈਸਟ ਬਿਲਕੁਲ ਮੁਫਤ ਕੀਤੇ ਜਾ ਰਹੇ ਹਨ ਅਤੇ ਪਾਜ਼ੇਟਿਵ ਮਰੀਜ਼ਾਂ ਨੂੰ ਹਰ ਸੰਭਵ ਸਹਾਇਤਾ ਸਰਕਾਰ ਵੱਲੋਂ ਦਿੱਤੀ ਜਾ ਰਹੀ ਹੈ, ਉਥੇ ਹੀ ਸਰਕਾਰ ਵੱਲੋਂ ਕੁੱਝ ਪ੍ਰਾਈਵੇਟ ਲੈਬਾਰਟਰੀਆਂ ਨੂੰ ਕੋਵਿਡ-19 ਟੇੈਸਟ ਕਰਨ ਰਜਿਸਟਰਡ ਕੀਤਾ ਗਿਆ ਹੈ ਅਤੇ ਉਨਾਂ ਵੱਲੋਂ ਲੋਕਾਂ ਦੇ ਕੋਵਿਡ-19 ਟੈਸਟ ਕੀਤੇ ਜਾ ਰਹੇ ਹਨ। ਸਿਵਲ ਸਰਜਨ ਡਾ: ਰੰਜੂ ਸਿੰਗਲਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਰਕਾਰ ਵੱਲੋਂ ਕੋਵਿਡ-19 ਟੈਸਟ ਲਈ ਪ੍ਰਾਈਵੇਟ ਲੈਬਾਰਟਰੀਆਂ ਲਈ ਕੀਮਤ ਨਿਰਧਾਰਿਤ ਕੀਤੀ ਗਈ ਹੈ ਤਾਂ ਜੋ ਕੋਈ ਵੀ ਪ੍ਰਾਈਵੇਟ ਲੈਬਾਰਟਰੀ ਆਪਣੀ ਮਰਜ਼ੀ ਨਾਲ ਕੋਵਿਡ-19 ਟੈਸਟ ਦੀ ਕੀਮਤ ਵਸੁੂਲ ਨਾ ਕਰ ਸਕੇ। ਉਨਾਂ ਦੱਸਿਆ ਕਿ ਪ੍ਰਾਈਵੇਟ ਲੈਬਾਰਟਰੀਆਂ ਲਈ ਰੈਪਿਡ ਐਂਟੀਜਨ ਟੈਸਟ ਲਈ 350 ਰੁਪਏ ਅਤੇ ਆਰ.ਟੀ.ਪੀ.ਸੀ.ਆਰ. ਲਈ 450 ਰੁਪਏ ਕੀਮਤ ਨਿਰਧਾਰਿਤ ਕੀਤੀ ਗਈ ਹੈ। ਉਨਾਂ ਪ੍ਰਾਈਵੇਟ ਲੈਬ ਮਾਲਕਾਂ ਨੂੰ ਹਦਾਇਤ ਕੀਤੀ ਕਿ ਮਰੀਜ਼ਾਂ ਤੋਂ ਇੰਨਾ ਕੀਮਤਾਂ ਤੋਂ ਵੱਧ ਰੇਟ ਵਸੂਲੀ ਨਾ ਕੀਤੀ ਜਾਵੇ। ਉਨਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਰੋਨਾ ਦੇ ਲੱਛਣ ਮਹਿਸੂਸ ਹੋਣ ਤਾਂ ਤੁਰੰਤ ਕੋਵਿਡ ਜਾਂਚ ਕਰਾਈ ਜਾਵੇ।
Total Responses : 929