ਵਿਧਾਇਕ ਰਾਜਾ ਵੜਿੰਗ ਤੇ ਹਲਕਾ ਇੰਚਾਰਜ ਕਰਨ ਕੌਰ ਬਰਾੜ ਵੀ ਰਹੇ ਮੌਜੂਦ
ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 4 ਮਈ 2021-ਸ੍ਰੀ ਮੁਕਤਸਰ ਸਾਹਿਬ ਨਗਰ ਕੌਂਸਲ ਦੇ ਨਵ ਨਿਯੁਕਤ ਪ੍ਰਧਾਨ ਕਿ੍ਰਸ਼ਨ ਕੁਮਾਰ ਸ਼ੰਮੀ ਤੇਰੀਆ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਕਾਂਗਰਸ ਦੀ ਹਲਕਾ ਇੰਚਾਰਜ ਕਰਨ ਕੌਰ ਬਰਾੜ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਗੁਰਦਾਸ ਗਿਰਧਰ, ਡਿਪਟੀ ਕਮਿਸ਼ਨਰ ਐਮਕੇ ਅਰਾਵਿੰਦ ਕੁਮਾਰ, ਈਓ ਵਿਪਨ ਕੁਮਾਰ, ਸੀਨੀਅਰ ਵਾਈਸ ਪ੍ਰਧਾਨ ਮਿੰਟੂ ਕੰਗ, ਮਾਰਕੀਟ ਕਮੇਟੀ ਦੇ ਰਿਟਾਇਰ ਸੈਕਟਰੀ ਅਮਰਜੀਤ ਗਿਰਧਰ, ਰਾਜੂ ਪਨਸੇਜਾ ਸਮੇਤ ਤੇਰੀਆ ਪਰਿਵਾਰ ਵੀ ਮੌਜੂਦ ਸੀ।
ਇਸ ਮੌਕੇ ਪ੍ਰਧਾਨ ਸ਼ੰਮੀ ਤੇਰੀਆ ਨੇ ਗੱਲਬਾਤ ਕਰਦਿਆਂ ਕਿਹਾ ਕਿ ਆਉਣ ਵਾਲੇ 6 ਮਹੀਨਿਆਂ ’ਚ ਸ਼ਹਿਰ ’ਚ ਵਿਕਾਸ ਦੀਆਂ ਲੜੀਆਂ ਲਗਾ ਦਿੱਤੀਆਂ ਜਾਣਗੀਆਂ। ਉਨਾਂ ਕਿਹਾ ਕਿ ਸ਼ਹਿਰ ਅੰਦਰ ਸੀਵਰੇਜ ਤੇ ਸਫ਼ਾਈ ਵਿਵਸਥਾ ਦਾ ਕੰਮ ਪਹਿਲ ਦੇ ਅਧਾਰ ’ਤੇ ਹੋਵੇਗਾ।