← ਪਿਛੇ ਪਰਤੋ
ਮੋਟਰਸਾਈਕਲ-ਕਾਰ ਦੀ ਟੱਕਰ ਵਿਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਮੌਤ
ਹੁਸ਼ਿਆਰਪੁਰ, 6 ਮਈ 2021 - ਮੋਟਰਸਾਈਕਲ ਅਤੇ ਕਾਰ ਦੀ ਟੱਕਰ ਵਿਚ ਇੱਕੋ ਪਰਿਵਾਰ ਦੇ ਮੈਂਬਰਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲ਼ੀ ਜਾਣਕਾਰੀ ਅਨੁਸਾਰ ਮਾਹਿਲਪੁਰ ਹੁਸ਼ਿਆਰਪੁਰ ਰੋਡ ' ਤੇ ਪੈਂਦੇ ਪਿੰਡ ਜੈਤਪੁਰ ਅੱਡੇ ਵਿਚ ਇਹ ਸੜਕ ਹਾਦਸਾ ਵਾਪਰਿਆਂ ਮ੍ਰਿਤਕ ਪਰਿਵਾਰ ਦਾ ਮੋਟਰਸਾਈਕਲ ਇਕ ਟਰਾਲੀ ਨੂੰ ਕਰਾਸ ਕਰਦਾ ਹੋਇਆ ਹੁਸ਼ਿਆਰਪੁਰ ਵਲੋਂ ਆ ਰਹੀ ਕਾਰ ਨਾਲ ਜਾ ਟਕਰਾਇਆ ਜਿਸ ਦੀ ਚਪੇਟ ਵਿਚ ਆ ਜਾਣ ਨਾਲ ਇਹਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿਚ ਮਾਤਾ ਪਿਤਾ ਅਤੇ ਉਨ੍ਹਾਂ ਦੇ ਤਿੰਨ ਬੱਚੇ ਸ਼ਾਮਿਲ ਹਨ। ਮੌਕੇ ਉੱਤੇ ਪਹੁੰਚ ਪੁਲਿਸ ਵਲੋਂ ਲਾਸ਼ਾ ਨੂੰ ਕਬਜੇ ਵਿਚ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Total Responses : 936