← ਪਿਛੇ ਪਰਤੋ
ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ 25 ਬੈਡ ਲਗਾ ਕੇ ਮਰੀਜ਼ਾਂ ਨੂੰ ਆਕਸੀਜ਼ਨ ਮੁਹੱਈਆ ਕਰਵਾਈ ਜਾਵੇਗੀ: ਜਥੇਦਾਰ ਟੌਹੜਾ ਜਗਤਾਰ ਸਿੰਘ ਪਟਿਆਲਾ, 7 ਮਈ ,2021:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਗੁਰੂ ਘਰਾਂ ਚ ਮਰੀਜ਼ਾਂ ਨੂੰ ਆਕਸੀਜਨ ਮੁਹੱਈਆ ਕਰਵਾਉਣ ਦੇ ਕੀਤੇ ਫੈਸਲੇ ਅਨੁਸਾਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਚਰਨ ਛੋਹ ਅਸਥਾਨ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਦੇ ਦੀਵਾਨ ਹਾਲ ਵਿਖੇ ਹੁਣ ਮਰੀਜ਼ਾਂ ਨੂੰ ਜਲਦ ਹੀ ਆਕਸੀਜਨ ਮੁਹੱਈਆ ਕੀਤੀ ਜਾਣ ਲੱਗੇਗੀ ਜਿਸ ਦੀਆਂ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ। ਇਸ ਸਬੰਧੀ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਅਤੇ ਗੁਰਦੁਆਰਾ ਪ੍ਰਬੰਧਕਾਂ ਨੇ ਤਿਆਰੀਆਂ ਸਬੰਧੀ ਸਮੀਖਿਆ ਕੀਤੀ ਗੁਰਦੁਆਰਾ ਮੋਤੀ ਬਾਗ ਸਾਹਿਬ ਦੇ ਦੀਵਾਨ ਹਾਲ ਵਿਖੇ ਮਰੀਜ਼ਾਂ ਨੂੰ ਆਕਸੀਜਨ ਲੰਗਰ ਮੁਹੱਈਆ ਕਰਵਾਉਣ ਲਈ 25 ਦੇ ਕਰੀਬ ਬੈੱਡ ਲਗਾਏ ਜਾਣ ਤੋਂ ਇਲਾਵਾ ਮੈਡੀਕਲ ਸੇਵਾਵਾਂ ਵੀ ਮੁਹੱਈਆ ਕੀਤੀਆਂ ਜਾਣਗੀਆਂ । ਇਸ ਸੰਬੰਧੀ ਜਾਣਕਾਰੀ ਅੰਤਰਿੰਗ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਨੇ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਦਿੱਤੀ। ਉਨ੍ਹਾਂ ਕਿਹਾ ਕਿ ਕੋਰੋਨਾ ਦੀ ਲਪੇਟ ਚ ਆ ਰਹੇ ਮਰੀਜ਼ਾਂ ਨੂੰ ਆਕਸੀਜਨ ਦੀ ਘਾਟ ਕਾਰਨ ਆਪਣੀ ਜਾਨ ਗਵਾਉਣੀ ਪੈ ਰਹੀ ਹੈ ਇਸ ਕਰਕੇ ਸ਼੍ਰੋਮਣੀ ਕਮੇਟੀ ਆਕਸੀਜਨ ਤਿਆਰ ਕਰਕੇ ਮਰੀਜ਼ਾਂ ਦੀ ਜਾਨ ਬਚਾਉਣ ਦਾ ਫ਼ੈਸਲਾ ਕੀਤਾ । ਇਹ ਪਲਾਂਟ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ ਲੱਗਣ ਜਾ ਰਿਹਾ ਹੈ ਜਲਦ ਹੀ ਗੁਰੂ ਘਰਾਂ ਚ ਮੁਕੰਮਲ ਸਹੂਲਤਾਂ ਨਾਲ ਮਰੀਜ਼ਾਂ ਨੂ ਆਕਸੀਜਨ ਮੁਹੱਈਆ ਹੋਵੇਗੀ । ਸ਼੍ਰੋਮਣੀ ਕਮੇਟੀ ਆਪਣੇ ਫ਼ਰਜ਼ਾਂ ਦੀ ਪਹਿਰੇਦਾਰੀ ਕਰਦੀ ਰਹੇਗੀ । ਮੌਜੂਦਾ ਹਾਲਾਤਾਂ ਚ ਮਨੁੱਖਤਾ ਦੀ ਜਾਨ ਬਚਾਉਣਾ ਅਹਿਮ ਫ਼ਰਜ਼ ਅਤੇ ਮਹਾਨ ਸੇਵਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਮਰੀਜ਼ਾਂ ਦੀ ਦੇਖ ਭਾਲ ਲਈ ਮੈਡੀਕਲ ਟੀਮਾਂ ਤੈਨਾਤ ਰਹਿਣਗੀਆਂ ਐਂਬੂਲੈਂਸ ਤੋਂ ਇਲਾਵਾ ਹੋਰ ਬੁਨਿਆਦੀ ਸਹੂਲਤਾਂ ਮਰੀਜ਼ਾਂ ਨੂੰ ਮੁਹੱਈਆ ਹੋਵੇਗੀ ।
Total Responses : 108