← ਪਿਛੇ ਪਰਤੋ
ਐਮ ਕੇ ਸਟਾਲਿਨ ਨੇ ਤਾਮਿਲਨਾਡੂ ਦੇ ਮੁੱਖ ਮੰਤਰੀ ਵੱਜੋਂ ਸਹੁੰ ਚੁੱਕੀ ਚੇਨਈ, 7 ਮਈ, 2021: ਡੀ ਐਮ ਕੇ ਨੇਤਾ ਐਮ ਕੇ ਸਟਾਲਿਨ ਨੇ ਅੱਜ ਸਵੇਰੇ ਤਾਮਿਲਨਾਡੂ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਸੂਬੇ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਉਹਨਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਉਹਨਾਂ ਦੇ ਨਾਲ 34 ਮੰਤਰੀਆਂ ਨੇ ਵੀ ਅਹੁਦੇ ਦੀ ਸਹੁੰ ਚੁੱਕੀ। ਦਿਲਚਸਪੀ ਵਾਲੀ ਗੱਲ ਹੈ ਕਿ ਇਹਨਾਂ ਮੰਤਰੀਆਂ ਦੇ ਅਹੁਦੇ ਇਹਨਾਂ ਵੱਲੋਂ ਸਹੁੰ ਚੁੱਕਣ ਤੋਂ ਪਹਿਲਾਂ ਹੀ ਜਨਤਕ ਕਰ ਦਿੱਤੇ ਗਏ ਹਨ।
Total Responses : 108