← ਪਿਛੇ ਪਰਤੋ
ਹੈਰੋਇਨ ਅਤੇ ਡਰੱਗ ਮਨੀ ਸਣੇ ਤਿੰਨ ਦੋਸ਼ੀ ਕਾਬੂ
ਗੌਰਵ ਮਾਣਿਕ
ਫਿਰੋਜ਼ਪੁਰ 7 ਮਈ 2021 - ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਵੱਲੋਂ ਸੱਤਰ ਗ੍ਰਾਮ ਹੈਰੋਇਨ ਸਣੇ ਪੰਜਾਹ ਹਜ਼ਾਰ ਰੁਪਏ ਡਰੱਗ ਮਨੀ ਅਤੇ ਤਿੰਨ ਦੋਸ਼ੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਪੁਲੀਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਬਲਦੇਵ ਸਿੰਘ ਵੱਲੋਂ ਗਸ਼ਤ ਕੀਤੀ ਜਾ ਰਹੀ ਸੀ ਅਤੇ ਸ਼ੱਕੀ ਪੁਰਸ਼ਾਂ ਦੀ ਜਾਂਚ ਕੀਤੀ ਜਾ ਰਹੀ ਸੀ। ਇਸ ਦੌਰਾਨ ਜਦ ਉਹ ਮਨਜੀਤ ਪੈਲੇਸ ਦੀ ਪਿਛਲੇ ਪਾਸੇ ਵਾਲੀ ਗਲੀ 'ਚ ਪਹੁੰਚੇ ਤਾਂ ਕੁਝ ਯੁਵਕ ਮੋਟਰਸਾਈਕਲ ਤੇ ਆਉਂਦੇ ਦਿਖੇ ਤਾਂ ਉਹ ਘਬਰਾ ਕੇ ਵਾਪਸ ਮੁੜਨ ਲੱਗੇ ਤਾਂ ਉਨ੍ਹਾਂ ਦਾ ਮੋਟਰਸਾਈਕਲ ਸਲਿੱਪ ਹੋ ਗਿਆ। ਇਸ ਦੌਰਾਨ ਪੁਲਿਸ ਨੇ ਉਨ੍ਹਾਂ ਨੂੰ ਫੜ ਲਿਆ। ਜਦ ਉਨ੍ਹਾਂ ਦੀ ਤਲਾਸ਼ੀ ਪੁਲਸ ਵੱਲੋਂ ਕੀਤੀ ਗਈ ਤਾਂ ਉਨ੍ਹਾਂ ਕੋਲੋਂ ਸੱਤਰ ਗ੍ਰਾਮ ਹੈਰੋਇਨ ਅਤੇ ਪੰਜਾਹ ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਹੋਈ। ਫੜੇ ਗਏ ਤਿੰਨੋਂ ਆਰੋਪੀਆਂ ਖ਼ਿਲਾਫ਼ ਐੱਨਡੀਪੀਸੀ ਐਕਟ ਦੇ ਤਹਿਤ ਮੁਕੱਦਮਾ ਦਰਜ ਕਰ ਕੇ ਹਿਰਾਸਤ ਵਿਚ ਲੈ ਲਿਆ ਗਿਆ ਹੈ ਅਤੇ ਅੱਗੇ ਜਾਂਚ ਚੱਲ ਰਹੀ ਹੈ।
Total Responses : 936