ਜ਼ਿਲ੍ਹਾ ਰੂਪਨਗਰ ਦੀਆਂ ਮੰਡੀਆਂ ਵਿੱਚ ਖ਼ਰੀਦ ਦਾ ਕੰਮ ਲਗਭਗ ਮੁਕੰਮਲ: ਜ਼ਿਲ੍ਹਾ ਮੰਡੀ ਅਫਸਰ
ਹਰੀਸ਼ ਕਾਲੜਾ
ਰੂਪਨਗਰ 7 ਮਈ 2021:ਜ਼ਿਲ੍ਹੇ ਅਧੀਨ ਪੈਂਦੀਆਂ ਮੰਡੀਆਂ ਵਿੱਚ ਅੱਜ ਤੱਕ 190911 ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ।ਇਹ ਜਾਣਕਾਰੀ ਦਿੰਦਿਆਂ ਸ੍ਰੀਮਤੀ ਭਜਨ ਕੌਰ, ਜ਼ਿਲ੍ਹਾ ਮੰਡੀ ਅਫਸਰ ਰੂਪਨਗਰ ਨੇ ਦਸਿਆ ਕਿ ਲਿਫਟਿੰਗ ਦਾ ਕੰਮ ਨਿਰਵਿਘਨ ਚੱਲ ਰਿਹਾ ਹੈ। ਖ੍ਰੀਦ ਏਜੰਸੀਆਂ ਵਲੋਂ ਕਿਸਾਨਾਂ ਨੂੰ ਸਿੱਧੀ ਅਦਾਇਗੀ ਵੀ ਸਮੇਂ-ਸਿਰ ਕੀਤੀ ਜਾ ਰਹੀ ਹੈ। ਆਰਜੀ ਮੰਡੀਆਂ ਵਿੱਚ ਖ੍ਰੀਦ ਲੱਗਭਗ ਮੁਕੰਮਲ ਹੋਣ ਕਾਰਨ 05 ਮਈ 2021 ਤੋਂ ਬੰਦ ਕਰ ਦਿੱਤੀਆਂ ਗਈਆਂ ਹਨ।
ਕੇਵਲ ਮੇਨ ਮੰਡੀਆ ਰੂਪਨਗਰ, ਮੋਰਿੰਡਾ ਅਤੇ ਸ੍ਰੀ ਚਮਕੌਰ ਸਾਹਿਬ ਹੀ ਖੁੱਲੀਆ ਹਨ। ਮਾਰਕਿਟ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਅਧੀਨ ਪੈਂਦੀਆਂ ਮੰਡੀਆਂ 10 ਮਈ 2021 ਤੱਕ ਖੁੱਲੀਆਂ ਰੱਖੀਆਂ ਜਾਣਗੀਆਂ ਕਿਉਂਕਿ ਨੀਮ ਪਹਾੜੀ ਇਲਾਕਾ ਹੋਣ ਕਾਰਨ ਇਹਨਾਂ ਮੰਡੀਆਂ ਵਿੱਚ ਕਣਕ ਦੀ ਆਮਦ ਲੇਟ ਸ਼ੁਰੂ ਹੋਈ ਹੈ। ਕੋਵਿਡ ਨੂੰ ਧਿਆਨ ਵਿੱਚ ਰੱਖਦੇ ਹੋਏ ਟੈਸਟਿੰਗ ਅਤੇ ਵੈਕਸੀਨੇਸ਼ਨ ਵੀ ਜਾਰੀ ਹੈ। ਮੰਡੀਆਂ ਵਿੱਚ ਖ੍ਰੀਦ ਦਾ ਕੰਮ ਲੱਗਭਗ ਮੁਕੰਮਲ ਹੋ ਚੁੱਕਾ ਹੈ। ਇਸ ਤੋਂ ਇਲਾਵਾ ਕਿਸਾਨਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਜੇ ਫਾਰਮ, ਪੋਰਟਲ ਤੇ ਅਪਲੋਡ ਕਰ ਦਿੱਤੇ ਗਏ ਹਨ, ਉਹ ਆਪਣੇ ਜੇ ਫਾਰਮ ਸਬੰਧਤ ਆੜ੍ਹਤੀਆਂ ਕੋਲੋਂ ਪ੍ਰਾਪਤ ਕਰਨ।