ਮਲੋਟ: ਪਤਨੀ ਤੋਂ ਬਾਅਦ ਸਾਬਕਾ ਸਰਪੰਚ ਦੀ ਵੀ ਕੋਰੋਨਾ ਨਾਲ ਮੌਤ
ਰਾਜਵੰਤ ਸਿੰਘ
ਮਲੋਟ, 7 ਮਈ 2021-ਖੇਤਰ ਅੰਦਰ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਇੱਥੋਂ ਨੇੜਲੇ ਪਿੰਡ ਦਿਓਣ ਖੇੜਾ ’ਚ ਪਿੰਡ ਦੇ ਸਾਬਕਾ ਸਰਪੰਚ ਤੇਜਿੰਦਰ ਸਿੰਘ ਮਾਨ ਦੀ ਅੱਜ ਕੋਰੋਨਾ ਕਰਕੇ ਮੌਤ ਹੋ ਗਈ ਹੈ। ਵਰਣਨਯੋਗ ਹੈ ਕਿ ਚਾਰ ਦਿਨ ਪਹਿਲਾਂ ਉਸਦੀ ਪਤਨੀ ਦੀ ਵੀ ਕੋਰੋਨਾ ਕਰਕੇ ਮੌਤ ਹੋਈ ਸੀ। ਜਾਣਕਾਰੀ ਅਨੁਸਾਰ 30 ਅਪ੍ਰੈਲ ਨੂੰ ਉਨ੍ਹਾਂ ਦੀ ਪਤਨੀ ਸੁਖਪਾਲ ਕੌਰ ਮਾਨ ਦੀ ਕੋਰੋਨਾ ਸਬੰਧੀ ਰਿਪੋਰਟ ਪਾਜ਼ੇਟਿਵ ਆਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਇਲਾਜ ਲਈ ਭਰਤੀ ਕਰਾ ਦਿੱਤਾ ਗਿਆ, ਪਰ ਇਲਾਜ ਦੌਰਾਨ 3 ਮਈ ਨੂੰ ਸੁਖਪਾਲ ਕੌਰ ਮਾਨ ਦੀ ਮੌਤ ਹੋ ਗਈ ਸੀ। ਇਸ ਦੌਰਾਨ ਹੀ ਤੇਜਿੰਦਰ ਸਿੰਘ ਮਾਨ ਨੇ ਵੀ ਸ਼ੱਕ ਦੇ ਅਧਾਰ ’ਤੇ ਟੈਸਟ ਕਰਾਇਆ ਅਤੇ ਰਿਪੋਰਟ ਪਾਜ਼ੇਟਿਵ ਆਉਣ ਕਰਕੇ ਉਨ੍ਹਾਂ ਨੂੰ ਪਹਿਲਾਂ ਗਿੱਦੜਬਾਹਾ ਦੇ ਇੱਕ ਹਸਪਤਾਲ ਵਿੱਚ ਭਰਤੀ ਕਰਾਇਆ ਅਤੇ ਪਰਸੋਂ ਉਨ੍ਹਾਂ ਨੂੰ ਚੰਡੀਗੜ੍ਹ ਦੇ ਇੱਕ ਹਸਪਤਾਲ ਵਿੱਚ ਰੈਫ਼ਰ ਕਰ ਦਿੱਤਾ ਗਿਆ ਸੀ, ਜਿੱਥੇ ਅੱਜ ਸਵੇਰੇ ਉਸਦੀ ਮੌਤ ਹੋ ਗਈ।