ਪ੍ਰਸ਼ਾਂਤ ਕਿਸ਼ੋਰ ਨੂੰ ਪ੍ਰਿੰਸੀਪਲ ਸਲਾਹਕਾਰ ਨੂੰ ਲਾਏ ਜਾਣ ਦਾ ਮੁੱਦਾ ਸੁਪਰੀਮ ਕੋਰਟ ਪੁੱਜਾ ,ਪੜ੍ਹੋ ਵੇਰਵਾ ( ਆਰਡਰ ਕਾਪੀ ਪੀ ਡੀ ਐਫ ' ਚ
ਨਵੀਂ ਦਿੱਲੀ ,7 ਮਈ,2021:ਸਿਆਸੀ ਅਤੇ ਚੋਣ ਰਣਨੀਤੀ ਘੜਨ ਦੇ ਮਾਹਰ ਪ੍ਰਸ਼ਾਂਤ ਕਿਸ਼ੋਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪ੍ਰਿੰਸੀਪਲ ਸਲਾਹਕਾਰ ਨਿਯੁਕਤ ਕੀਤੇ ਜਾਣ ਦੇ ਮਾਮਲੇ ਵਿਚ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ । ਇਹ ਨੋਟਿਸ ਉਸ ਪਟੀਸ਼ਨ ਤੇ ਜਾਰੀ ਕੀਤਾ ਗਿਆ ਜਿਸ ਰਾਹੀਂ ਪ੍ਰਸ਼ਾਂਤ ਕਿਸ਼ੋਰ ਦੀ ਨਿਯੁਕਤੀ ਅਤੇ ਟਰਮ ਐਂਡ ਕੰਡੀਸ਼ਜ਼ ਨੂੰ ਚੁਨੌਤੀ ਦਿੱਤੀ ਗਈ ਸੀ। ਇਹ ਸਪੈਸ਼ਲ ਲੀਵ ਪਟੀਸ਼ਨ ਦੋ ਵਕੀਲਾਂ ਬਲਤੇਜ ਸਿੱਧੂ ਅਤੇ ਖ਼ਿਆਲੀ ਸਿੰਘ ਵੱਲੋਂ ਦਾਇਰ ਕੀਤੀ ਗਈ ਸੀ . ਨੋਟਿਸ ਵਿਚ ਗਰਮੀਆਂ ਦੀਆਂ ਛੁੱਟੀਆਂ ਖ਼ਤਮ ਹੋਣ ਤੇ ਪੰਜਾਬ ਸਰਕਾਰ ਨੂੰ ਜਵਾਬ ਦਾਇਰ ਕਰਨ ਲਈ ਕਿਹਾ ਗਿਆ ਹੈ .
ਮਾਰਚ ਮਹੀਨੇ ਵਿਚ ਪ੍ਰਸ਼ਾਂਤ ਕਿਸ਼ੋਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਮੁੱਖ ਸਲਾਹਕਾਰ ਨਿਯੁਕਤ ਕੀਤਾ ਗਿਆ ਸੀ।
ਇਸ ਦੇ ਨਾਲ ਹੀ ਉਨ੍ਹਾਂ ਨੂੰ ਕੈਬਿਨੇਟ ਰੈਂਕ ਦਾ ਦਰਜਾ ਦਿੱਤਾ ਗਿਆ ਸੀ। ਇਸ ਦੇ ਖ਼ਿਲਾਫ਼ ਦੋ ਵਕੀਲਾਂ ਬਲਤੇਜ ਿਸੰਘ ਤੇ ਖ਼ਿਆਲੀ ਸਿੰਘ ਵੱਲੋਂ ਇੱਕ ਪਟੀਸ਼ਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪਾਈ ਗਈ ਸੀ ਪਰ ਹਾਈਕੋਰਟ ਨੇ ਮਾਰਚ ਵਿਚ ਹੀ ਇਸ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਸੀ। ਹੁਣ ਇਸ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਵਿਚ ਐਸੇ ਐਲ਼ ਪੀ ਪਾਈ ਗਈ ਸੀ ।