ਪਤੀ ਨੇ ਪਤਨੀ ਨੂੰ ਗਲਾ ਘੁੱਟ ਕੇ ਮਾਰਿਆ, ਪੜ੍ਹੋ ਕਿਉਂ ?
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ, 8 ਮਈ 2021 - ਜ਼ਿਲ੍ਹਾ ਕਪੂਰਥਲਾ ਦੇ ਥਾਣਾ ਸੁਲਤਾਨਪੁਰ ਲੋਧੀ ਦੇ ਪਿੰਡ ਕਾਲਰੂ ਚ ਇੱਕ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਇੱਕ ਔਰਤ ਸ਼ਰਨਜੀਤ ਕੌਰ ਨਾਮ ਦੀ ਵਿਆਹੁਤਾ ਵਲੋਂ ਆਪਣੇ ਪਤੀ ਨੂੰ ਸ਼ਰਾਬ ਪੀਣ ਰੋਕਣ ਦੇ ਮਾਮਲੇ ਚ ਵਿਆਹੁਤਾ ਨਾਲ ਕੁੱਟਮਾਰ ਅਤੇ ਉਸ ਨੂੰ ਕਥਿਤ ਤੌਰ ਤੇ ਗਲਾ ਘੁੱਟ ਕੇ ਮਾਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ।
ਥਾਣਾ ਸੁਲਤਾਨਪੁਰ ਲੋਧੀ ਪੁਲਿਸ ਨੇ ਮੰਗਲ ਸਿੰਘ ਦੇ ਬਿਆਨਾਂ ਦੇ ਆਧਾਰ ਤੇ ਵਿਆਹੁਤਾ ਦੇ ਪਤੀ ਜਗਜੀਤ ਸਿੰਘ ਅਤੇ ਸਹੁਰੇ ਸਾਧੂ ਰਾਮ ਦੇ ਖਿਲਾਫ ਹੱਤਿਆ ਦਾ ਮਾਮਲਾ ਦਰਜ ਕੀਤਾ ਹੈ। ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਹੱਤਿਆ ਦੇ ਮਾਮਲੇ ਚ ਔਰਤ ਦੇ ਪਤੀ ਜਗਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ,ਹਾਲਾਂਕਿ ਔਰਤ ਦਾ ਸਹੁਰਾ ਫਰਾਰ ਦੱਸਿਆ ਜਾ ਰਿਹਾ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਮ੍ਰਿਤਕ ਸ਼ਰਨਜੀਤ ਕੌਰ ਆਪਣੇ ਪਿੱਛੇ ਇੱਕ ਲੜਕਾ ਛੱਡ ਗਈ ਹੈ।