ਪਾਕਿਸਤਾਨ ਦੇ ਨਾਮੀ ਪੰਜਾਬੀ ਗਾਇਕ ਦੀ ਪਤਨੀ ਦਾ ਦੇਹਾਂਤ
ਬਾਬਰ ਜਲੰਧਰੀ
ਲਾਹੌਰ, 9 ਮਈ 2021 - ਪਾਕਿਸਾਤਨ ਦੇ ਨਾਮੀ ਪੰਜਾਬੀ ਗਾਇਕ ਆਰਿਫ ਲੋਹਾਰ ਦੀ ਪਤਨੀ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੀ ਪਤਨੀ ਦਾ ਨਾਂਅ ਰਜ਼ੀਆ ਲੋਹਾਰ ਸੀ। ਉਹ ਪਿਛਲੇ ਕੁੱਝ ਦਿਨਾਂ ਤੋਂ ਬਿਮਾਰ ਸਨ ਅਤੇ ਉਨ੍ਹਾਂ ਨੂੰ ਵਾਰ-ਵਾਰ ਬੁਖਾਰ ਹੋ ਰਿਹਾ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਸੀ ਐਮ ਐਚ ਕੈਂਟ ਲਾਹੌਰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ। ਪਰ ਉਨ੍ਹਾਂ ਦੀ ਸਿਹਤ 'ਚ ਕੋਈ ਸੁਧਾਰ ਨਹੀਂ ਹੋ ਰਿਹਾ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਵੈਂਟੀਲੇਟਰ 'ਤੇ ਲਾਇਆ ਗਿਆ।
ਪਰ ਫਿਰ ਵੀ ਉਨ੍ਹਾਂ ਦੀ ਸਿਹਤ 'ਚ ਕੋਈ ਸੁਧਾਰ ਨਹੀਂ ਸੀ ਹੋ ਰਿਹਾ ਅਤੇ ਉਨ੍ਹਾਂ ਨੂੰ ਲਾਹੌਰ ਦੇ ਹੀ ਫਾਰੂਕ ਹਸਪਤਾਲ 'ਚ ਰੈਫਰ ਕਰ ਦਿੱਤਾ ਗਿਆ। ਜਿੱਥੇ ਕਿ ਉਨ੍ਹਾਂ ਨੇ ਆਪਣੇ ਆਖਰੀ ਸਾਹ ਲਏ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਕੋਰੋਨਾ ਟੈਸਟ ਵੀ ਕੀਤਾ ਗਿਆ ਸੀ, ਪਰ ਉਸ ਦੀ ਰਿਪੋਰਟ ਆਉਣ ਤੋਂ ਪਹਿਲਾਂ ਹੀ ਰਜ਼ੀਆ ਲੋਹਾਰ ਦੀ ਮੌਤ ਹੋ ਗਈ। ਉਨ੍ਹਾਂ ਨੂੰ ਕੋਰੋਨਾ ਸੀ ਜਾਂ ਨਹੀ ਅਜੇ ਤੱਕ ਇਸ ਦੀ ਪੁਸ਼ਟੀ ਨਹੀਂ ਹੋ ਸਕੀ।