← ਪਿਛੇ ਪਰਤੋ
ਮੁਕਤਸਰ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਦਬੋਚਿਆ ਰਾਜਵੰਤ ਸਿੰਘ ਸ੍ਰੀ ਮੁਕਤਸਰ ਸਾਹਿਬ, 9 ਮਈ 2021-ਸਥਾਨਕ ਜਲਾਲਾਬਾਦ ਬਾਈਪਾਸ ਤੋਂ ਥਾਣਾ ਸਿਟੀ ਪੁਲਿਸ ਨੇ ਇੱਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਉਕਤ ਰੋਡ ’ਤੇ ਪੁਲਿਸ ਵੱਲੋਂ ਗਸ਼ਤ ਕੀਤੀ ਜਾ ਰਹੀ ਸੀ, ਜਿਸ ਦੌਰਾਨ ਪੈਦਲ ਆ ਰਹੇ ਇੱਕ ਵਿਅਕਤੀ ਦੀ ਜਦੋਂ ਸ਼ੱਕ ਦੇ ਅਧਾਰ ’ਤੇ ਤਲਾਸ਼ੀ ਕੀਤੀ ਗਈ ਤਾਂ ਉਸ ਕੋਲੋਂ ਨਸ਼ੀਲੀਆਂ ਗੋਲੀਆਂ ਦੇ 32 ਪੱਤੇ ਮਿਲੇ। ਕਥਿਤ ਦੋਸ਼ੀ ਦੀ ਪਛਾਣ ਨਰੇਸ਼ ਕੁਮਾਰ ਵਾਸੀ ਮੌੜ ਰੋਡ ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ ਹੈ, ਜਿਸ ਖ਼ਿਲਾਫ਼ ਐਨ.ਡੀ.ਪੀ.ਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
Total Responses : 862