ਸੂਬੇ ਵਿੱਚ ਖਰੀਦ ਦੇ 30ਵੇਂ ਦਿਨ 74895 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ
ਚੰਡੀਗੜ੍ਹ, 9 ਮਈ 2021 - ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ 30ਵੇਂ ਦਿਨ 74895 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 74895 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ 74895 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗਈ ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 15791.75 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 19640.30 ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 19430.90 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 7563.75 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ।
ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 8687 ਮੀਟ੍ਰਿਕ ਟਨ ਕਣਕ ਖ਼ਰੀਦੀ ਜਾ ਗਈ ਹੈ।
ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲਈ 3781 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ।
ਬੁਲਾਰੇ ਨੇ ਦੱਸਿਆ 30 ਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ 12869679.93 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।