ਐਲ.ਐਂਡ. ਟੀ ਨਾਭਾ ਪਾਵਰ ਲਿਮਟਿਡ ਨੂੰ ਸੀ.ਐਸ.ਆਰ ’ਚ ਬਿਹਤਰ ਪ੍ਰਦਰਸ਼ਨ ਲਈ ਮਿਲਿਆ ਗੋਲਡਨ ਪੀਕੋਕ ਐਵਾਰਡ
ਪਟਿਆਲਾ, 10 ਮਈ 2021-ਨਾਭਾ ਪਾਵਰ ਲਿਮਟਿਡ, ਜੋ ਕਿ 2700 ਮੈਗਾਵਾਟ ਦੇ ਸੁਪਰਕਿ੍ਰਟੀਕਲ ਰਾਜਪੁਰਾ ਥਰਮਲ ਪਾਵਰ ਪਲਾਂਟ ਦਾ ਸੰਚਾਲਨ ਕਰਦੀ ਹੈ, ਦੁਆਰਾ ਕਾਰਪੋਰੇਟ ਸਮਾਜਿਕ ਜਿੰਮੇਵਾਰੀ (ਸੀਐਸਆਰ) ਤਹਿਤ ਕੀਤੇ ਜਾ ਰਹੇ ਬੇਹਤਰੀਨ ਕਾਰਜਾਂ ਨੂੰ ਦੇਖਦੇ ਹੋਏ ਰਾਸ਼ਟਰੀ ਗੋਲਡਨ ਪੀਕੋਕ ਕਾਰਪੋਰੇਟ ਸਮਾਜਿਕ ਜਿੰਮੇਵਾਰੀ (ਸੀਐਸਆਰ) ਐਵਾਰਡ-2020 ਨਾਲ ਨਿਵਾਜਿਆ ਗਿਆ ਹੈ। ਇਹ ਐਵਾਰਡ ਐਨਪੀਐਲ ਦੀਆਂ ਸ਼ਾਨਦਾਰ ਕਾਰਗੁਜ਼ਾਰੀ ਅਤੇ ਸੀਐਸਆਰ ਦੀ ਗਤੀਵਿਧੀਆਂ ਲਈ ਉੱਚ ਪੱਧਰੀ ਪ੍ਰਤੀਬੱਧਤਾਵਾਂ ਦਾ ਪ੍ਰਦਰਸ਼ਨ ਕਰਨ ਲਈ ਦਿੱਤਾ ਗਿਆ ਹੈ।
ਵਰਣਨਯੋਗ ਹੈ ਕਿ ਗੋਲਡਨ ਪੀਕੋਕ ਐਵਾਰਡ ਸਕੱਤਰੇਤ ਨੂੰ ਇਸ ਸਾਲ 319 ਤੋਂ ਵੱਧ ਅਰਜ਼ੀਆਂ ਮਿਲੀਆਂ ਸਨ, ਜਿੰਨ੍ਹਾਂ ਵਿੱਚੋਂ 119 ਨੂੰ ਤਿੰਨ-ਪੱਧਰੀ ਮੁਲਾਂਕਣ ਪ੍ਰਕਿਰਿਆ ਰਾਹੀਂ ਚੁਣਿਆ ਗਿਆ ਸੀ। ਕੰਪਨੀਆਂ ਦੀ ਚੋਣ ਉੱਚ ਪੱਧਰ ਦੀ ਕੁਸ਼ਲਤਾ ਨੂੰ ਬਣਾਈ ਰੱਖਣ ਦੀ ਉੱਤਮਤਾ ਅਤੇ ਸੰਘਰਸ਼ ਦੀ ਕੋਸ਼ਿਸ਼ ਕਰਨ ਦੀ ਵਚਨਬੱਧਤਾ ਦੇ ਆਧਾਰ ’ਤੇ ਕੀਤਾ ਗਿਆ ਹੈ।
ਪੁਰਸਕਾਰ ਦੇ ਨਤੀਜਿਆਂ ਦਾ ਐਲਾਨ ਵੀਰਵਾਰ ਨੂੰ ਭਾਰਤ ਦੇ ਸਾਬਕਾ ਚੀਫ ਜਸਟਿਸ, ਜੋ ਕਿ ਭਾਰਤ ਦੇ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਅਤੇ ਰਾਸ਼ਟਰੀ ਸੰਵਿਧਾਨ ਸੁਧਾਰ ਕਮਿਸ਼ਨ ਦੇ ਸਾਬਕਾ ਚੇਅਰਮੈਨ ਵੀ ਹਨ, ਜਸਟਿਸ ਐਮ. ਐਨ. ਵੈਂਕਟਾਚਲਿਯਾ ਦੀ ਪ੍ਰਧਾਨਗੀ ਵਾਲੀ ਇੱਕ ਉੱਚ ਪੱਧਰ ਪੈਨਲ ਵੱਲੋਂ ਕੀਤਾ ਗਿਆ ਹੈ।
ਇਸ ਪ੍ਰਾਪਤੀ ’ਤੇ ਨਾਭਾ ਪਾਵਰ ਲਿਮਟਿਡ ਦੇ ਸੀਈਓ ਅਥਰ ਸਹਾਬ ਨੇ ਕਿਹਾ, “ਅਸੀਂ ਇਸ ਐਵਾਰਡ ਲਈ ਧੰਨਵਾਦੀ ਹਾਂ। ਇਹ ਪੁਰਸਕਾਰ ਸਾਡੀ ਸੀਐਸਆਰ ਟੀਮ ਦੁਆਰਾ ਕੀਤੇ ਜਾ ਰਹੇ ਸ਼ਲਾਘਾ ਯੋਗ ਕਾਰਜਾਂ ਦੀ ਗਵਾਹੀ ਹੈ ਜੋ ਵੱਖ-ਵੱਖ ਖੇਤਰਾਂ ਵਿੱਚ ਸਥਾਨਕ ਭਾਈਚਾਰਿਆਂ ਨਾਲ ਮਿਲ ਕੇ ਹੁਨਰ ਨਿਰਮਾਣ, ਬੁਨਿਆਦੀ ਢਾਂਚਾ ਵਿਕਾਸ, ਜਲ ਸੰਭਾਲ, ਸਿਹਤ ਸੰਭਾਲ, ਸੈਨੀਟੇਸਨ ਅਤੇ ਸਿੱਖਿਆ ਦੇ ਖੇਤਰ ਵਿਚ ਕੰਮ ਕਰਦੀ ਹੈ। ਇੰਕ ਜਿੰਮੇਵਾਰ ਕਾਰਪੋਰੇਟ ਨਾਗਰਿਕ ਹੋਣ ਦੇ ਨਾਤੇ, ਅਸੀਂ ਇੰਨ੍ਹਾਂ ਖੇਤਰਾਂ ਵਿੱਚ ਆਪਣੀਆਂ ਕੋਸ਼ਿਸ਼ਾਂ ਜਾਰੀ ਰੱਖਾਂਗੇ’।