ਕੋਸ਼ਲਰਾਂ ਨੇ ਪਹਿਲੀ ਮੀਟਿੰਗ ਵਿੱਚ ਸ਼ਹਿਰ ਦੇ ਵਿਕਾਸ ਅਤੇ ਬੁਨਿਆਦੀ ਸਹੂਲਤਾ ਦੇ ਮੁੱਦੇ ਚੁੱਕੇ
ਹਰੀਸ਼ ਕਾਲੜਾ
ਕੀਰਤਪੁਰ ਸਾਹਿਬ 10 ਮਈ 2021:ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ ਪੀ ਸਿੰਘ ਦੀ ਅਗਵਾਈ ਅਤੇ ਦਿਸ਼ਾ ਨਿਰਦੇਸ਼ਾਂ ਹੇਠ ਕੀਰਤਪੁਰ ਸਾਹਿਬ ਦਾ ਸਰਵਪੱਖੀ ਵਿਕਾਸ ਕਰਵਾਇਆ ਜਾਵੇਗਾ ਅਤੇ ਬਿਨ੍ਹਾਂ ਕਿਸੇ ਭੇਦ-ਭਾਵ ਨਗਰ ਦੇ ਹਰ ਖੇਤਰ ਵਿੱਚ ਵਿਕਾਸ ਦੇ ਕੰਮ ਕਰਵਾਏ ਜਾਣਗੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਨਗਰ ਪੰਚਾਇਤ ਕੀਰਤਪੁਰ ਸਾਹਿਬ ਦੇ ਨਵੇਂ ਚੁਣੇ ਪ੍ਰਧਾਨ ਅਤੇ ਕੋਂਸਲਰਾਂ ਨੇ ਨਗਰ ਪੰਚਾਇਤ ਦੇ ਅਧਿਕਾਰੀਆਂ ਨਾਲ ਕੀਤੀ ਪਹਿਲੀ ਮੀਟਿੰਗ ਦੋਰਾਨ ਕੀਤਾ। ਉਹਨਾਂ ਦੱਸਿਆ ਕਿ ਪਹਿਲਾਂ ਹੀ ਕੀਰਤਪੁਰ ਸਾਹਿਬ ਵਿੱਚ ਰਾਣਾ ਕੇ ਪੀ ਸਿੰਘ ਨੇ ਫਲਾਈ ਓਵਰ, ਕਮਿਊਨਿਟੀ ਸੈਂਟਰ, ਸਵਾਗਤੀ ਗੇਟ ਅਤੇ ਹੋਰ ਵਿਕਾਸ ਦੇ ਕੰਮ ਕਰਵਾਏ ਹਨ। ਸਹਿਰ ਦੇ ਵੱਖ ਵੱਖ ਵਾਰਡਾਂ ਵਿੱਚ ਜਿਹੜੇ ਵਿਕਾਸ ਦੇ ਕੰਮ ਕਰਵਾ ਕੇ ਲੋਕਾਂ ਨੂੰ ਬੁਨਿਆਦੀ ਸਹੂਲਤਾ ਦਿੱਤੀਆਂ ਜਾਣੀਆਂ ਹਨ। ਉਹ ਸਾਰੇ ਕੰਮ ਰਾਣਾ ਕੇ ਪੀ ਸਿੰਘ ਦੇ ਦਿਸ਼ਾ ਨਿਰਦੇਸ਼ਾ ਤਹਿਤ ਕਰਵਾਏ ਜਾਣਗੇ। ਇਸ ਮੋਕੇ ਕੋਂਸਲਰਾਂ ਨੇ ਨਗਰ ਪੰਚਾਇਤ ਦੇ ਅਧਿਕਾਰੀਆਂ ਤੋਂ ਸ਼ਹਿਰ ਦੇ ਵੱਖ ਵੱਖ ਵਾਰਡਾਂ ਵਿੱਚ ਚਲ ਰਹੇ ਵਿਕਾਸ ਕਾਰਜਾਂ, ਨਗਰ ਪੰਚਾਇਤ ਦੀ ਆਮਦਨ, ਖਰਚੇ ਅਤੇ ਹੋਰ ਵਿੱਤੀ ਮਾਮਲਿਆ ਬਾਰੇ ਜਾਣਕਾਰੀ ਹਾਸਲ ਕੀਤੀ। ਕੋਂਸਲਰਾਂ ਨੇ ਪ੍ਰਧਾਨ ਸੁਰਿੰਦਰਪਾਲ ਕੋੜਾ ਦੀ ਅਗਵਾਈ ਵਿੱਚ ਸ਼ਹਿਰ ਨੂੰ ਸਾਫ ਸੁਧਰਾ ਰੱਖਣ, ਰੋਗਾਣੂ ਮੁਕਤ ਕਰਨ ਅਤੇ ਕਰੋਨਾ ਮਹਾਂਮਾਰੀ ਤੋਂ ਬਚਾਅ ਲਈ ਸਾਰੇ ਢੁਕਵੇਂ ਉਪਰਾਲੇ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ। ਇਸ ਮੀਟਿੰਗ ਵਿੱਚ ਪ੍ਰਧਾਨ ਸੁਰਿੰਦਰਪਾਲ ਕੋੜਾ, ਕਾਰਜ ਸਾਧਕ ਅਫਸਰ ਜੀ ਬੀ ਸ਼ਰਮਾ, ਜੇ ਈ ਰਾਕੇਸ਼ ਕੁਮਾਰ, ਮੀਤ ਪ੍ਰਧਾਨ ਅਮਨਪ੍ਰੀਤ ਕੋਰ, ਹਿੰਮਾਸੂ ਟੰਡਨ, ਜੀਵਨ ਜਯੋਤੀ, ਜਸਵਿੰਦਰ ਕੋਰ, ਜਯੋਤੀ ਦੇਵੀ, ਮਾਰੂ ਕੁਮਾਰ, ਜਸਵੀਰ ਕੌਰ, ਸੁਖਵਿੰਦਰ ਕੋਰ, ਤੇਜਵੀਰ ਸਿੰਘ, ਜੋਗਿੰਦਰ ਸਿੰਘ ਬਿੱਟੁ ਅਤੇ ਹੋਰ ਸ਼ਾਮਿਲ ਹੈ।