← ਪਿਛੇ ਪਰਤੋ
ਆਕਸੀਜਨ ਕੰਸਨਟਰੇਟਰ ਹੋਣਗੇ ਕਰੋਨਾ ਮਰੀਜਾ ਲਈ ਲਾਹੇਵੰਦ ਸਾਬਿਤ-ਸੋਨਾਲੀ ਗਿਰਿ ਡਿਪਟੀ ਕਮਿਸ਼ਨਰ ਹਰੀਸ਼ ਕਾਲੜਾ ਨੰਗਲ 10 ਮਈ 2021: ਡਿਪਟੀ ਕਮਿਸ਼ਨਰ ਰੂਪਨਗਰ ਸੋਨਾਲੀ ਗਿਰਿ ਨੇ ਅੱਜ ਨੰਗਲ ਦੇ ਬੀ ਬੀ ਐਮ ਬੀ ਹਸਪਤਾਲ ਅਤੇ ਸਬ ਡਵੀਜਨ ਹਸਪਤਾਲ ਦਾ ਦੋਰਾ ਕਰਕੇ ਪ੍ਰਬੰਧਾਂ ਦਾ ਜਾਇਜਾ ਲਿਆ। ਉਹਨਾਂ ਕਿਹਾ ਕਿ ਹਸਪਤਾਲਾਂ ਨੂੰ ਜਲਦੀ ਹੀ ਆਕਸੀਜਨ ਕੰਸਨਟ੍ਰਰੇਟਰ ਉਪਲੱਬਧ ਕਰਵਾਏ ਜਾਣਗੇ ਜੋ ਕਿ ਕਰੋਨਾ ਮਰੀਜਾਂ ਲਈ ਲਾਹੇਵੰਦ ਸਾਬਤ ਹੋਣਗੇ। ਉਹਨਾਂ ਦੱਸਿਆ ਕਿ ਨੰਗਲ ਵਿੱਚ 18 ਤੋਂ 44 ਸਾਲ ਉਮਰ ਦੇ ਉਸਾਰੀ ਕਾਮਿਆ ਦਾ ਟੀਕਾਕਰਨ ਅੱਜ ਤੋਂ ਸੁਰੂ ਹੋ ਗਿਆ ਹੈ। ਅੱਜ ਬਾਅਦ ਦੁਪਹਿਰ ਡਿਪਟੀ ਕਮਿਸ਼ਨਰ ਸੋਨਾਲੀ ਗਿਰਿ ਨੇ ਨੰਗਲ ਦੇ ਵੱਖ ਵੱਖ ਹਸਪਤਾਲਾਂ ਦਾ ਦੋਰਾ ਕੀਤਾ ਅਤੇ ਉਥੇ ਪ੍ਰਬੰਧਾਂ ਦਾ ਜਾਇਜਾ ਲੈਣ ਉਪਰੰਤ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਵਿਸੇਸ਼ ਗੱਲਬਾਤ ਕੀਤੀ। ਉਹਨਾਂ ਕਿਹਾ ਕਿ ਲੋਕਾਂ ਨੂੰ ਕਰੋਨਾ ਤੋਂ ਬਚਾਅ ਲਈ ਸਰਕਾਰ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਵੱਧ ਤੋਂ ਵੱਧ ਸੈਂਪਲਿੰਗ ਅਤੇ ਟੈਸਟਿੰਗ ਕਰਵਾ ਕੇ ਆਪਣੇ ਆਪ ਨੂੰ ਸੁਰੱਖਿਅਤ ਕੀਤਾ ਜਾਵੇ। ਉਹਨਾਂ ਕਿਹਾ ਕਿ ਵੈਕਸੀਨੇਸ਼ਨ ਅਭਿਆਨ ਚੱਲ ਰਿਹਾ ਹੈ। ਟੀਕਾਕਰਨ ਸਭ ਤੋਂ ਜਰੂਰੀ ਹੈ, ਅੱਜ ਤੋਂ 18 ਤੋਂ 44 ਸਾਲ ਉਮਰ ਦੇ ਉਸਾਰੀ ਕਾਮਿਆ ਲਈ ਵੀ ਟੀਕਾਕਰਨ ਦੀ ਸੁਰੂਆਤ ਨੰਗਲ ਵਿੱਚ ਹੋ ਗਈ ਹੈ। ਉਹਨਾਂ ਕਿਹਾ ਕਿ ਲੋਕ ਸ਼ਹਿਰ ਅਤੇ ਪਿੰਡਾਂ ਵਿੱਚ ਪ੍ਰਸਾਸ਼ਨ ਨੂੰ ਸਹਿਯੋਗ ਦੇਣ, ਕੰਟੇਨਮੈਂਟ ਅਤੇ ਮਾਈਕਰੋ ਕੰਟੇਨਮੈਂਟ ਜੋਨ ਵਿੱਚ ਲੋਕ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ। ਉਹਨਾਂ ਕਿਹਾ ਕਿ ਸਮਰੱਥ ਸਮਾਜ ਸੇਵਕ ਅਤੇ ਅਜਿਹੀ ਸੰਕਟ ਦੀ ਘੜੀ ਵਿੱਚ ਪ੍ਰਸਾਸ਼ਨ ਅਤੇ ਲੋਕਾਂ ਨੂੰ ਸਹਿਯੋਗ ਦੇਣ । ਅੱਜ ਜਿਲ੍ਹਾ ਪ੍ਰਸਾਸ਼ਨ ਨੂੰ 7 ਆਕਸੀਜਨ ਕੰਸਨਟ੍ਰਰੇਟਰ ਮਿਲੇ ਹਨ ਜੋ ਵੱਖ ਵੱਖ ਹਸਪਤਾਲਾਂ ਵਿੱਚ ਲਗਾਏ ਜਾਣਗੇ। ਉਹਨਾਂ ਨੇ ਕਿਹਾ ਕਿ ਪ੍ਰਸਾਸ਼ਨ ਅਤੇ ਸਿਹਤ ਵਿਭਾਗ ਲੋਕਾਂ ਦੀ ਸਿਹਤ ਅਤੇ ਸੁਰੱਖਿਆ ਲਈ ਦਿਨ ਰਾਤ ਚੋਕਸ ਹੈ। ਲੋਕ ਵੀ ਪ੍ਰਸਾਸ਼ਨ ਨੂੰ ਸਹਿਯੋਗ ਦੇਣ, ਸਰਕਾਰ ਵਲੋਂ ਜੋ ਵੀ ਗਾਇਡਲਾਇਨਜ਼ ਦਿੱਤੀਆਂ ਜਾ ਰਹੀਆਂ ਹਨ ਉਹ ਲੋਕਾਂ ਦੀ ਭਲਾਈ ਲਈ ਹਨ। ਉਹਨਾਂ ਦੀ ਪਾਲਣਾ ਕੀਤੀ ਜਾਵੇ। ਸ਼ਹਿਰਾਂ ਵਿੰਚ ਕੋਸ਼ਲਰ ਅਤੇ ਪਿੰਡਾ ਵਿੱਚ ਪੰਚ/ਸਰਪੰਚ ਲੋਕਾ ਨੂੰ ਕਰੋਨਾ ਤੋਂ ਬਚਾਅ ਲਈ ਜਾਗਰੂਕ ਕਰਨ।
Total Responses : 189