ਅਸ਼ੋਕ ਵਰਮਾ
ਬਠਿੰਡਾ, 10 ਮਈ 2021: ਬਾਬਾ ਫ਼ਰੀਦ ਕਾਲਜ ਦੇ ਕੈਮਿਸਟਰੀ ਵਿਭਾਗ ਵੱਲੋਂ ਮਾਈਕਰੋਸਾਫ਼ਟ ਟੀਮਜ਼ ਰਾਹੀਂ ਇੱਕ ਵੈਬੀਨਾਰ ਕਰਵਾਇਆ ਗਿਆ। ਜਿਸ ਵਿੱਚ ਆਰ.ਐਸ.ਡੀ., ਕਾਲਜ, ਫ਼ਿਰੋਜਪੁਰ ਦੀ ਸਹਾਇਕ ਪ੍ਰੋਫੈਸਰ ਡਾ. ਦਿਵਿਆ ਸਰੀਨ (ਪੋਸਟ ਡਾਕਟਰ, ਕੰਗਵੌਨ ਨੈਸ਼ਨਲ ਯੂਨੀਵਰਸਿਟੀ, ਚੁੰਚੀਆਨ, ਦੱਖਣੀ ਕੋਰੀਆ) ਅਤੇ ਡਾ. ਮਨਦੀਪ ਕੌਰ, ਸਹਾਇਕ ਪ੍ਰੋਫੈਸਰ, ਐਸ.ਜੀ. ਟੀ.ਬੀ. ਖ਼ਾਲਸਾ ਕਾਲਜ, ਸ੍ਰੀ ਅਨੰਦਪੁਰ ਸਾਹਿਬ ਨੇ ਇਸ ਸੈਸ਼ਨ ਦੀ ਪ੍ਰਧਾਨਗੀ ਕੀਤੀ। ਇਹ ਸੈਸ਼ਨ ਵਿਦਿਆਰਥੀਆਂ ਦੀ ਉਨ੍ਹਾਂ ਦੇ ਅਕਾਦਮਿਕ ਜਾਂ ਖੋਜ ਕੈਰੀਅਰ ਵਿੱਚ ਸਹਾਇਤਾ ਲਈ ਕਰਵਾਇਆ ਗਿਆ ਸੀ। ਬਾਬਾ ਫ਼ਰੀਦ ਕਾਲਜ ਤੋਂ ਕੈਮਿਸਟਰੀ ਵਿਭਾਗ ਦੀ ਸਹਾਇਕ ਪ੍ਰੋਫੈਸਰ ਡਾ. ਅੰਕਿਤਾ ਅਤੇ ਸਹਾਇਕ ਪ੍ਰੋਫੈਸਰ ਡਾ. ਪਿ੍ਰਆ ਨੇ ਦੋਵਾਂ ਮਹਿਮਾਨ ਬੁਲਾਰਿਆਂ ਦਾ ਨਿੱਘਾ ਸਵਾਗਤ ਕੀਤਾ।
ਇਸ ਵੈਬੀਨਾਰ ਵਿੱਚ ਐਮ.ਐਸ.ਸੀ. (ਕੈਮਿਸਟਰੀ), ਬੀ.ਐਸ.ਸੀ. ਆਨਰਜ਼ ਇਨ ਕੈਮਿਸਟਰੀ ਅਤੇ ਬੀ.ਐਸ.ਸੀ. (ਨਾਨ-ਮੈਡੀਕਲ/ਸੀ.ਐਸ) ਦੇ ਲਗਭਗ 120 ਵਿਦਿਆਰਥੀ ਅਤੇ ਫੈਕਲਟੀ ਮੈਂਬਰ ਸ਼ਾਮਲ ਹੋਏ। ਵੈਬੀਨਾਰ ਵਿੱਚ ਡਾ. ਦਿਵਿਆ ਸਰੀਨ ਨੇ ਵਿਦਿਆਰਥੀਆਂ ਨੂੰ ਰੋਜ਼ਾਨਾ ਦੀ ਜ਼ਿੰਦਗੀ ਵਿੱਚ ਖੋਜ ਪ੍ਰਭਾਵ ਦੀ ਜ਼ਰੂਰਤ ਬਾਰੇ ਮੁੱਢਲੀ ਜਾਣਕਾਰੀ ਸਾਂਝੀ ਕੀਤੀ। ਉਸ ਨੇ ਇਹ ਵੀ ਸਾਂਝਾ ਕੀਤਾ ਕਿ ਕਿਵੇਂ ਰਸਾਇਣ ਵਿਗਿਆਨ ਹੋਰ ਸਾਰੇ ਖੇਤਰਾਂ ਨਾਲ ਸਬੰਧਿਤ ਹੈ ਅਤੇ ਕਿਵੇਂ ਇਸ ਦੀ ਮਹੱਤਤਾ ਖੋਜ ਵਿੱਚ ਕੈਰੀਅਰ ਲਈ ਕਈ ਨੌਜਵਾਨ ਵਿਦਿਆਰਥੀਆਂ ਵਿੱਚ ਰੁਚੀ ਪੈਦਾ ਕਰ ਸਕਦੀ ਹੈ। ਡਾ. ਮਨਦੀਪ ਕੌਰ ਨੇ ਆਪਣੀ ਖੋਜ ਯਾਤਰਾ ਅਤੇ ਵੱਖ-ਵੱਖ ਯੂਨੀਵਰਸਿਟੀਆਂ ਅਤੇ ਕਾਲਜਾਂ ਦੇ ਵਿਭਿੰਨ ਕੋਰਸਾਂ ਵਿੱਚ ਦਾਖਲਾ ਲੈਣ ਲਈ ਵੱਖ-ਵੱਖ ਪ੍ਰਵੇਸ਼ ਪ੍ਰੀਖਿਆਵਾਂ ਬਾਰੇ ਆਪਣੇ ਤਜਰਬੇ ਵਿਦਿਆਰਥੀਆਂ ਨਾਲ ਸਾਂਝੇ ਕੀਤੇ।
ਵਿਦਿਆਰਥੀਆਂ ਨੂੰ ਖੋਜ ਖੇਤਰ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਡਾ. ਦਿਵਿਆ ਨੇ ਵਿਦਿਆਰਥੀਆਂ ਨੂੰ ਗਰੈਜੂਏਸ਼ਨ ਪੂਰੀ ਹੋਣ ਤੋਂ ਬਾਅਦ ਅਗਲੇ ਵਿਸ਼ੇ ਦੀ ਚੋਣ ਕਰਨ ਦੀ ਸਲਾਹ ਦਿੱਤੀ। ਡਾ. ਦਿਵਿਆ ਅਤੇ ਡਾ. ਮਨਦੀਪ ਨੇ ਵਿਦਿਆਰਥੀਆਂ ਨਾਲ ਆਪਣੀ ਸੰਪਰਕ ਜਾਣਕਾਰੀ ਸਾਂਝੀ ਕੀਤੀ ਅਤੇ ਉਨ੍ਹਾਂ ਨੂੰ ਵੱਧ ਤੋਂ ਵੱਧ ਅਧਿਐਨ ਕਰਨ ਲਈ ਪ੍ਰੇਰਿਆ। ਸੈਸ਼ਨ ਦੇ ਅੰਤ ਵਿੱਚ ਕਾਲਜ ਦੇ ਵਾਈਸ ਪਿ੍ਰੰਸੀਪਲ ਡਾ. ਮਨੀਸ਼ ਬਾਂਸਲ ਨੇ ਮਹਿਮਾਨ ਬੁਲਾਰਿਆਂ ਅਤੇ ਹਾਜ਼ਰੀਨ ਲਈ ਧੰਨਵਾਦੀ ਸ਼ਬਦ ਕਹੇ। ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਅਤੇ ਕਾਲਜ ਦੇ ਪਿ੍ਰੰਸੀਪਲ ਡਾ. ਪ੍ਰਦੀਪ ਕੌੜਾ ਨੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।