ਮੱਸਿਆ ਦੇ ਦਿਹਾੜੇ ਤੇ ਸੰਗਤਾਂ ਨੇ ਸਰੋਵਰ ਅਤੇ ਪਵਿੱਤਰ ਵੇਈਂ 'ਚ ਕੀਤਾ ਇਸ਼ਨਾਨ ਤੇ ਗੁਰਦੁਆਰਾ ਬੇਰ ਸਾਹਿਬ ਦੇ ਕੀਤੇ ਦਰਸ਼ਨ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ , 11 ਮਈ 2021 - ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੀ ਚਰਨਛੋਹ ਪ੍ਰਾਪਤ ਪਵਿੱਤਰ ਧਰਤੀ ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਮੱਸਿਆ ਦਾ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਤੇ ਭਾਰੀ ਗਿਣਤੀ 'ਚ ਸ਼ਰਧਾਲੂਆਂ ਨੇ ਪਵਿੱਤਰ ਸਰੋਵਰ ਵਿੱਚ ਸ਼ਰਧਾ ਨਾਲ ਇਸ਼ਨਾਨ ਕੀਤਾ ਤੇ ਗੁਰਦੁਆਰਾ ਬੇਰ ਸਾਹਿਬ ਮੱਥਾ ਟੇਕਿਆ ਅਤੇ ਗੁਰਬਾਣੀ ਕੀਰਤਨ ਸਰਵਣ ਕੀਤਾ । ਇਸ ਸਮੇਂ ਸੰਗਤਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਆਪਣੇ ਪਾਵਨ ਹਸਤ ਕਮਲਾਂ ਨਾਲ ਲਗਾਈ ਬੇਰੀ ਸਾਹਿਬ ਦੇ ਦਰਸ਼ਨ ਪ੍ਰਕਰਮਾ ਵੀ ਕੀਤੀਆਂ । ਜ਼ਿਕਰਯੋਗ ਹੈ ਕਿ ਕੋਰੋਨਾ ਮਹਾਂਮਾਰੀ ਬਾਵਜੂਦ ਵੀ ਸੰਗਤਾਂ ਵਿੱਚ ਭਾਰੀ ਉਤਸ਼ਾਹ ਨਾਲ ਗੁਰੁਦਵਾਰਾ ਸਾਹਿਬ ਨਤਮਸਤਕ ਹੋਣ ਪਹੁੰਚੀਆਂ।
ਇਸ ਮੱਸਿਆ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਧਾਰਮਿਕ ਦੀਵਾਨ ਸਜਾਏ ਗਏ । ਜਿਸ ਵਿੱਚ ਵੱਖ-ਵੱਖ ਰਾਗੀ ਅਤੇ ਢਾਡੀ ਜਥਿਆਂ ਆਦਿ ਨੇ ਦੀਵਾਨ ਵਿੱਚ ਹਾਜਰੀ ਭਰੀ ਤੇ ਸੰਗਤਾਂ ਨੂੰ ਗੁਰਇਤਿਹਾਸ ਸੁਣਾਇਆ ।ਇਸ ਮੌਕੇ ਤੇ ਸੰਗਤਾਂ ਲਈ ਗੁਰੂ ਕੇ ਅਤੁੱਟ ਲੰਗਰ ਲਗਾਏ ਗਏ ।
ਗੁਰਦੁਆਰਾ ਬੇਰ ਸਾਹਿਬ ਦੇ ਮੈਨੇਜਰ ਨੇ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ।