ਹੁਸ਼ਿਆਰਪੁਰ: ਜ਼ਿਲ੍ਹਾ ਪੁਲਿਸ ਵਲੋਂ ਭਾਰੀ ਮਾਤਰਾ ’ਚ ਸ਼ਰਾਬ ਬਰਾਮਦ
ਹੁਸ਼ਿਆਰਪੁਰ, 11 ਮਈ 2021 - ਸੀਨੀਅਰ ਪੁਲਿਸ ਕਪਤਾਲ ਨਵਜੋਤ ਸਿੰਘ ਮਾਹਲ ਦੇ ਦਿਸ਼ਾ ਨਿਰਦੇਸ਼ਾਂ ’ਤੇ ਪੁਲਿਸ ਕਪਤਾਲ (ਤਪਤੀਸ਼) ਰਵਿੰਦਰਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਉਸ ਸਮੇਂ ਇਕ ਵੱਡੀ ਕਾਮਯਾਬੀ ਹਾਸਲ ਹੋਈ ਜਦੋਂ ਇੰਚਾਰਜ ਸੀ.ਆਈ.ਏ ਇੰਸਪੈਕਟਰ ਸ਼ਿਵ ਕੁਮਾਰ ਅਤੇ ਉਨ੍ਹਾਂ ਦੀ ਟੀਮ ਵਲੋਂ 2 ਮੁਲਜਮਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ ਭਾਰੀ ਮਾਤਰਾ ਵਿੱਚ 4800 ਬੋਤਲਾਂ (400 ਪੇਟੀਆਂ) ਸ਼ਰਾਬ, ਇਕ ਟਰੱਕ ਤੇ ਇਕ ਆਈ 20 ਕਾਰ ਬਰਾਮਦ ਕੀਤੀ ਗਈ।
ਸੀਨੀਅਰ ਪੁਲਿਸ ਕਪਤਾਨ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਸ਼ਰਾਬ ਦਾ ਨਜਾਇਜ਼ ਧੰਦਾ ਕਰਨ ਵਾਲੇ ਵਿਅਕਤੀਆਂ ਖਿਲਾਫ ਸਪੈਸ਼ਲ ਮੁਹਿੰਮ ਚਲਾਈ ਗਈ ਜਿਸ ਦੇ ਚੱਲਦਿਆਂ ਇੰਚਾਰਜ ਸੀ.ਆਈ.ਏ ਦੀ ਨਿਗਰਾਨੀ ਹੇਠ ਪੁਲਿਸ ਪਾਰਟੀ ਦੇ ਇੰਚਾਰਜ ਏ.ਐਸ.ਆਈ ਸੁਖਦੇਵ ਸਿੰਘ ਨੇ ਗਸ਼ਤ ਦੌਰਾਨ ਮਨੋਹਰ ਸਿੰਘ ਪੁੱਤਰ ਨਸੀਬ ਸਿੰਘ ਵਾਸੀ ਓਇਲ ਥਾਣਾ ਗਗਰੇਟ ਜ਼ਿਲ੍ਹਾ ਊਨਾ ਹਿਮਾਚਲ ਪ੍ਰਦੇਸ਼ ਅਤੇ ਅਮਿਤ ਕੁਮਾਰ ਪੁੱਤਰ ਜਗਦੀਸ਼ ਰਾਜ ਵਾਸੀ ਜੀਓ ਜਲਾਈ ਥਾਣਾ ਕਲਾਨੌਰ ਜ਼ਿਲ੍ਹਾ ਗੁਰਦਾਸਪੁਰ ਨੂੰ ਚੋਅ ਰੈਂਪ ਬਸੀ ਮਾਰੂਫ ਸਿਆਲਾ (ਥਾਣਾ ਹਰਿਆਣਾ)ਤੋਂ ਕਾਬੂ ਕਰਕੇ ਉਨ੍ਹਾਂ ਪਾਸੋਂ 4800 ਬੋਤਲਾਂ (400 ਪੇਟੀਆਂ) ਸ਼ਰਾਬ ਬਰਾਮਦ ਕਰਕੇ ਦੋਸ਼ੀਆਂ ਖਿਲਾਫ ਮੁਕੱਦਮਾ ਨੰਬਰ 88 ਮਿਤੀ 11-5-2021 ਅ/ਧ 61/78-1-14 ਐਕਸਾਈਜ ਐਕਟ ਥਾਣਾ ਹਰਿਆਣਾ ਦਰਜ ਰਜਿਸਟਰ ਕਰਕੇ ਤਫਤੀਸ਼ ਅਮਲ ਵਿੱਚ ਲਿਆਂਦੀ ਗਈ।
ਦੋਸ਼ੀਆਂ ਪਾਸੋਂ ਪੁਸ਼ਗਿਛ ਜਾਰੀ ਹੈ। ਇਸ ਤੋਂ ਇਲਾਵਾ ਇਸ ਸਾਲ 2021 ਦੌਰਾਨ ਜ਼ਿਲ੍ਹਾ ਹੁਸ਼ਿਆਰਪੁਰ ਦੇ ਵੱਖ-ਵੱਖ ਥਾਣਿਆ ਵਿੱਚ ਸ਼ਰਾਬ ਦਾ ਨਜਾਇਜ਼ ਧੰਦਾ ਕਰਨ ਵਾਲੇ ਵਿਅਕਤੀਆਂ ਦੇ ਖਿਲਾਫ ਕੁਲ 82 ਮੁਕੱਦਮੇ ਦਰਜ ਰਜਿਸਟਰ ਕਰਕੇ 88 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਜਿਨ੍ਹਾਂ ਪਾਸੋਂ 628500 ਐਮ.ਐਲ ਨਜਾਇਜ਼ ਸ਼ਰਾਬ, 4427250 ਐਮ.ਐਲ ਦੇਸ਼ੀ/ਅੰਗਰੇਜ਼ੀ ਸ਼ਰਾਬ 440 ਲੀਟਰ ਅਲਕੋਹਲ, 13 ਚਾਲੂ ਭੱਠੀਆਂ, 62063 ਲੀਟਰ ਲਾਹਨ ਅਤੇ 40000 ਲੀਟਰ ਸਪਿਰਿਟ ਬਰਾਮਦ ਕੀਤੀ ਗਈ।