ਪੜ੍ਹੋ ਕੋਰੋਨਾ ਪੱਖੋਂ ਕਿਵੇਂ ਰਿਹਾ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ..
ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 12 ਮਈ 2021-ਜ਼ਿਲ੍ਹੇ ਅੰਦਰ ਅੱਜ ਫ਼ਿਰ ਕੋਰੋਨਾ ਕਰਕੇ 9 ਹੋਰ ਮੌਤਾਂ ਹੋ ਗਈਆਂ ਹਨ, ਜਦੋਂਕਿ ਦੂਜੇ ਪਾਸੇ 260 ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਵੀ ਸਿਹਤ ਵਿਭਾਗ ਵੱਲੋਂ ਕੀਤੀ ਗਈ ਹੈ। ਰਿਪੋਰਟ ਅਨੁਸਾਰ ਅੱਜ 1515 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂਕਿ ਹੁਣ 7553 ਸੈਂਪਲ ਬਕਾਇਆ ਹਨ। ਅੱਜ ਜ਼ਿਲ੍ਹੇ ਭਰ ਅੰਦਰੋਂ 3152 ਨਵੇਂ ਸੈਂਪਲ ਵੀ ਇਕੱਤਰ ਕੀਤੇ ਗਏ ਹਨ। ਹੁਣ ਜ਼ਿਲ੍ਹੇ ਅੰਦਰ ਕੋਰੋਨਾ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ 11665 ਹੋ ਗਈ ਹੈ, ਜਿਸ ਵਿੱਚੋਂ ਹੁਣ ਤੱਕ ਕੁੱਲ 8032 ਮਰੀਜ਼ਾਂ ਨੂੰ ਛੁੱਟੀ ਦਿੱਤੀ ਜਾ ਚੁੱਕੀ ਹੈ, ਜਦੋਂਕਿ ਇਸ ਸਮੇਂ 3375 ਕੇਸ ਐਕਟਿਵ ਚੱਲ ਰਹੇ ਹਨ।
ਮੌਤਾਂ
ਅੱਜ ਵੜਿੰਗ ਖੇੜਾ ਤੋਂ ਵਿਅਕਤੀ ਸਮੇਤ ਮਲੋਟ ਤੋਂ 52 ਸਾਲਾ ਵਿਅਕਤੀ, ਚੋਟੀਆਂ ਪਿੰਡ ਤੋਂ 65 ਸਾਲਾ ਵਿਅਕਤੀ, ਸ੍ਰੀ ਮੁਕਤਸਰ ਸਾਹਿਬ ਤੋਂ 60-62 ਸਾਲਾ ਦੋ ਵਿਅਕਤੀਆਂ ਸਮੇਤ 83 ਸਾਲਾ ਔਰਤ, ਭੁਲੇਰੀਆਂ ਤੋਂ 70 ਸਾਲਾ ਵਿਅਕਤੀ, ਗਿੱਦੜਬਾਹਾ ਤੋਂ 52 ਸਾਲਾ ਵਿਅਕਤੀ ਤੇ ਮਲੋਟ ਤੋਂ 70 ਸਾਲਾ ਵਿਅਕਤੀ ਦੀ ਅੱਜ ਕੋਰੋਨਾ ਕਰਕੇ ਮੌਤ ਹੋ ਗਈ ਹੈ। ਵਰਣਨਯੋਗ ਹੈ ਕਿ ਜ਼ਿਲ੍ਹੇ ਅੰਦਰ ਕੋਰੋਨਾ ਕਰਕੇ ਹੁਣ ਤੱਕ ਕੁੱਲ 258 ਮੌਤਾਂ ਹੋ ਚੁੱਕੀਆਂ ਹਨ।