ਸੂਬੇ ਵਿੱਚ ਖਰੀਦ ਦੇ 33ਵੇਂ ਦਿਨ 111410 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ
ਚੰਡੀਗੜ੍ਹ, 12 ਮਈ 2021 - ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ 33ਵੇਂ ਦਿਨ 111410 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ, ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 110759 ਮੀਟ੍ਰਿਕ ਟਨ ਅਤੇ ਆੜ੍ਹਤੀਆਂ ਵਲੋਂ 651 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ 110759 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗੲੀ ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 27056.11 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 25225.65 ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 25403.10 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 15476.20 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ।
ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 16364.08 ਮੀਟ੍ਰਿਕ ਟਨ ਕਣਕ ਖ਼ਰੀਦੀ ਜਾ ਗਈ ਹੈ।
ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲੲੀ 1233 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ।
ਬੁਲਾਰੇ ਨੇ ਦੱਸਿਆ 33ਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ 13118491.79 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।