ਮੁਕਤਸਰ: ਸਰਬੱਤ ਦਾ ਭਲਾ ਟਰੱਸਟ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦਿੱਤਾ
ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 14 ਮਈ 2021-ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਅੱਜ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਸ੍ਰੀ ਮੁਕਤਸਰ ਸਾਹਿਬ ਇਕਾਈ ਵੱਲੋਂ 10 ਲੋੜਵੰਦ ਪਰਿਵਾਰਾਂ ਨੂੰ ਹਰਨੇਕ ਸਿੰਘ ਦੇ ਸਹਿਯੋਗ ਨਾਲ ਰਾਸ਼ਨ ਵੰਡਿਆ ਗਿਆ। ਇਸ ਸਮੇਂ ਗੁਰਬਿੰਦਰ ਸਿੰਘ ਬਰਾੜ੍ਹ ਇੰਚਾਰਜ ਮਾਲਵਾ ਜ਼ੋਨ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਧਾਨ ਅਰਵਿੰਦਰ ਪਾਲ ਸਿੰਘ ਚਾਹਲ, ਲੈਕਚਰਾਰ ਬਲਵਿੰਦਰ ਸਿੰਘ, ਮਾਸਟਰ ਰਾਜਿੰਦਰ ਸਿੰਘ, ਜਸਵਿੰਦਰ ਸਿੰਘ ਮਣਕੂ, ਸੋਮ ਪ੍ਰਕਾਸ਼ ਗਲਹੋਤਰਾ, ਰਿਟਾਇਰ ਪਿ੍ਰੰਸੀਪਲ ਬਲਜੀਤ ਸਿੰਘ ਮਾਨ, ਜਤਿੰਦਰ ਸਿੰਘ ਕੈਂਥ, ਗੁਰਪਾਲ ਸਿੰਘ ਪਾਲੀ, ਗੁਰਚਰਨ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਵੀ ਹਾਜ਼ਰ ਸਨ।